Welcome to Canadian Punjabi Post
Follow us on

23

January 2025
ਬ੍ਰੈਕਿੰਗ ਖ਼ਬਰਾਂ :
ਬਿਹਾਰ ਵਿਚ ਸਿੱਖਿਆ ਅਫ਼ਸਰ ਦੇ ਘਰੋਂ ਮਿਲੇ ਕਰੋੜਾਂ ਰੁਪਏਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰਟਰੰਪ ਨੇ ਸੀਨ ਕਰਨ ਨੂੰ ਯੂਐੱਸ ਸੀਕ੍ਰੇਟ ਸਰਵਿਸ ਦੇ ਡਾਇਰੈਕਟਰ ਬਣਾਇਆਟਰੰਪ ਨੇ ਕਿਹਾ- ਮੈਂ ਬਾਇਡਨ ਵਾਂਗ ਆਪਣੇ ਲੋਕਾਂ ਨੂੰ ਮੁਆਫ਼ ਨਹੀਂ ਕੀਤਾ, ਅਸੀਂ ਬਹੁਤ ਤਕਲੀਫਾਂ ਝੱਲੀਆਂਟਰੰਪ ਨੇ ਕੀਤਾ ਐਲਾਨ- ਐੱਚ1ਬੀ ਵੀਜ਼ਾ ਨਹੀਂ ਹੋਵੇਗਾ ਬੰਦ
 
ਪੰਜਾਬ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

January 23, 2025 08:25 AM

-ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ
ਚੰਡੀਗੜ੍ਹ, 23 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।
ਸ਼ਿਕਾਇਤ ਦੇ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤ ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸਿ਼ਰਕਤ, ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ ਪਿੰਡ ਚੁਗਾਵਾਂ ਜਿ਼ਲ੍ਹਾ ਮੋਗਾ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਮਹਿਮਾਨ ਵਜੋਂ ਹੋਣਗੇ ਸ਼ਾਮਿਲ 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ