ਓਟਵਾ, 28 ਜਨਵਰੀ (ਪੋਸਟ ਬਿਊਰੋ): ਹੁਣ ਭਾਰਤੀ ਮੂਲ ਦੀ ਰੂਬੀ ਢੱਲਾ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਏ ਹਨ। ਰੂਬੀ ਨੇ 22 ਜਨਵਰੀ ਨੂੰ ਜਸਟਿਨ ਟਰੂਡੋ ਦੀ ਥਾਂ ਲੈਣ ਲਈ ਅਧਿਕਾਰਤ ਤੌਰ 'ਤੇ ਆਪਣੀ ਨਾਮਜ਼ਦਗੀ ਦਾਖਲ ਕੀਤੀ। ਲਿਬਰਲ ਪਾਰਟੀ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਚੋਣ ਲੜਨ ਦੀ ਮਨਜ਼ੂਰੀ ਦੇ ਦਿੱਤੀ।
ਜੇਕਰ ਰੂਬੀ ਢੱਲਾ ਜਸਟਿਨ ਟਰੂਡੋ ਦੀ ਜਗ੍ਹਾ ਚੁਣੇ ਜਾਂਦੇ ਹਨ, ਤਾਂ ਉਹ ਕੈਨੇਡਾ ਦੀ ਪਹਿਲੀ ਨਾਨ ਕੈਨੇਡੀਅਨ ਔਰਤ ਪ੍ਰਧਾਨ ਮੰਤਰੀ ਬਣ ਜਾਵੇਗੀ। ਰੂਬੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜੇਕਰ ਉਹ ਚੁਣੇ ਜਾਂਦੇ ਹਨ ਤਾਂ ਉਹ ਦੇਸ਼ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢ ਦੇਣਗੇ।
ਰੂਬੀ ਢੱਲਾ ਤਿੰਨ ਵਾਰ ਸੰਸਦ ਮੈਂਬਰ, ਕਾਰੋਬਾਰੀ ਔਰਤ ਅਤੇ ਇੱਕ ਮੋਟਿਵੇਸ਼ਨਲ ਸਪੀਕਰ ਵੀ ਹਨ। ਉਨ੍ਹਾਂ ਨੇ ਆਪਣੇ ਸ਼ੁਰੂਆਤੀ ਦਿਨਾਂ ਵਿੱਚ ਮਾਡਲਿੰਗ ਵੀ ਕੀਤੀ ਹੈ।