Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਵਿੱਚ ਕਤਲ ਦੇ ਮਾਮਲੇ `ਚ ਲੋੜੀਂਦਾ ਵਿਅਕਤੀ ਏਅਰਡਰੀ, ਅਲਬਰਟਾ ਵਿੱਚ ਗ੍ਰਿਫ਼ਤਾਰਮਹਾਕੁੰਭ `ਚ ਤੜਕੇ ਮੱਚੀ ਭਗਦੜ ’ਚ 30 ਮੌਤਾਂ, 60 ਜ਼ਖ਼ਮੀ, ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਵੱਲੋਂ ਨਿਆਂਇਕ ਜਾਂਚ ਦੇ ਹੁਕਮਅਲਾਸਕਾ ਵਿੱਚ ਅਮਰੀਕੀ ਐੱਫ-35 ਲੜਾਕੂ ਜਹਾਜ਼ ਹੋਇਆ ਕਰੈਸ਼, ਲੈਂਡਿੰਗ ਦੌਰਾਨ ਹਾਦਸਾ10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰਵਧਦੀ ਨਫ਼ਰਤ ਤੇ ਕੱਟੜਤਾ ਕਾਰਨ 'ਨੈਵਰ ਅਗੇਨ’ ਦੀ ਧਾਰਨਾ ਪੈ ਰਹੀ ਕਮਜ਼ੋਰ : ਟਰੂਡੋਐਕਸ `ਤੇ ਇਸ਼ਤਿਹਾਰ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾਬਰੈਂਪਟਨ ਸਟੋਰ 'ਤੇ ਹਥਿਆਰਬੰਦ ਡਕੈਤੀ ਦੇ ਦੋਸ਼ ਵਿੱਚ ਦੋ ਨਾਬਾਲਿਗਾਂ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

ਨਸਿ਼ਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

January 28, 2025 02:07 PM

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
-ਸੂਬਾ ਸਰਕਾਰ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਦੇਵੇਗੀ ਤਰਜੀਹ: ਸਿਹਤ ਮੰਤਰੀ ਡਾ. ਬਲਬੀਰ
-ਸਿਹਤ ਵਿਭਾਗ, ਪੰਜਾਬ ਪੁਲਿਸ, ਅਤੇ ਅਲਾਇੰਸ ਇੰਡੀਆ ਨਸ਼ਿਆਂ ਵਿਰੁੱਧ ਲੜਾਈ ਵਿੱਚ ਹੋਏ ਇਕਜੁੱਟ
-ਮਾਹਿਰਾਂ ਨੇ ਮੁੜਵਸੇਬਾ ਪ੍ਰੋਗਰਾਮਾਂ ਅਤੇ ਸਵੈ-ਸਹਾਇਤਾ ਸਮੂਹਾਂ ਦੀ ਲੋੜ 'ਤੇ ਦਿੱਤਾ ਜ਼ੋਰ
ਚੰਡੀਗੜ੍ਹ, 28 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ।
ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਵਰਚੁਅਲ ਤੌਰ ‘ਤੇ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਦੇ ਮਨੋਵਿਗਿਆਨੀਆਂ, ਪੰਜਾਬ ਪੁਲਿਸ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।
ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਮੁੜਵਸੇਬਾ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਸਮਾਪਤੀ ‘ਤੇ ਸਾਰੇ ਭਾਈਵਾਲਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਔਰਤਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਆਊਟਰੀਚ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਔਰਤਾਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ, ਅਤੇ ਅਸੀਂ ਉਨ੍ਹਾਂ ਨੂੰ ਇਹ ਭੂਮਿਕਾ ਨਿਭਾਉਣ ਲਈ ਸਸ਼ਕਤ ਬਣਾਉਣਾ ਚਾਹੁੰਦੇ ਹਾਂ।
ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਨੇ ਸਿਵਲ ਸਰਜਨਾਂ, ਮਨੋਰੋਗ ਮਾਹਿਰਾਂ ਅਤੇ ਨਸ਼ਾ ਛੁਡਾਊ ਸੇਵਾ ਪ੍ਰਦਾਤਾਵਾਂ ਨੂੰ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਇਸ ਪ੍ਰਕਿਰਿਆ ਵਿੱਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਸ ਦੌਰਾਨ ਅਸਿਸਟੈਂਟ ਡਾਇਰੈਕਟਰ ਅਤੇ ਸਟੇਟ ਮੈਂਟਲ ਹੈਲਥ ਆਫਿਸਰ ਡਾ. ਸੰਦੀਪ ਭੋਲਾ ਨੇ ਅਲਾਇੰਸ ਇੰਡੀਆ ਤੋਂ ਡਾ. ਮੰਜੂ ਬਾਂਸਲ ਅਤੇ ਕੁਨਾਲ ਕਿਸ਼ੋਰ ਨਾਲ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਜ਼ਰੂਰਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਮਦਦ ਕਰ ਸਕਦੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.