Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਵਿੱਚ ਕਤਲ ਦੇ ਮਾਮਲੇ `ਚ ਲੋੜੀਂਦਾ ਵਿਅਕਤੀ ਏਅਰਡਰੀ, ਅਲਬਰਟਾ ਵਿੱਚ ਗ੍ਰਿਫ਼ਤਾਰਮਹਾਕੁੰਭ `ਚ ਤੜਕੇ ਮੱਚੀ ਭਗਦੜ ’ਚ 30 ਮੌਤਾਂ, 60 ਜ਼ਖ਼ਮੀ, ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਵੱਲੋਂ ਨਿਆਂਇਕ ਜਾਂਚ ਦੇ ਹੁਕਮਅਲਾਸਕਾ ਵਿੱਚ ਅਮਰੀਕੀ ਐੱਫ-35 ਲੜਾਕੂ ਜਹਾਜ਼ ਹੋਇਆ ਕਰੈਸ਼, ਲੈਂਡਿੰਗ ਦੌਰਾਨ ਹਾਦਸਾ10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰਵਧਦੀ ਨਫ਼ਰਤ ਤੇ ਕੱਟੜਤਾ ਕਾਰਨ 'ਨੈਵਰ ਅਗੇਨ’ ਦੀ ਧਾਰਨਾ ਪੈ ਰਹੀ ਕਮਜ਼ੋਰ : ਟਰੂਡੋਐਕਸ `ਤੇ ਇਸ਼ਤਿਹਾਰ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾਬਰੈਂਪਟਨ ਸਟੋਰ 'ਤੇ ਹਥਿਆਰਬੰਦ ਡਕੈਤੀ ਦੇ ਦੋਸ਼ ਵਿੱਚ ਦੋ ਨਾਬਾਲਿਗਾਂ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

ਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 28, 2025 02:08 PM

-ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ
ਚੰਡੀਗੜ੍ਹ 28 ਜਨਵਰੀ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਨਸਿ਼ਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ