Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਵਿੱਚ ਕਤਲ ਦੇ ਮਾਮਲੇ `ਚ ਲੋੜੀਂਦਾ ਵਿਅਕਤੀ ਏਅਰਡਰੀ, ਅਲਬਰਟਾ ਵਿੱਚ ਗ੍ਰਿਫ਼ਤਾਰਮਹਾਕੁੰਭ `ਚ ਤੜਕੇ ਮੱਚੀ ਭਗਦੜ ’ਚ 30 ਮੌਤਾਂ, 60 ਜ਼ਖ਼ਮੀ, ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਵੱਲੋਂ ਨਿਆਂਇਕ ਜਾਂਚ ਦੇ ਹੁਕਮਅਲਾਸਕਾ ਵਿੱਚ ਅਮਰੀਕੀ ਐੱਫ-35 ਲੜਾਕੂ ਜਹਾਜ਼ ਹੋਇਆ ਕਰੈਸ਼, ਲੈਂਡਿੰਗ ਦੌਰਾਨ ਹਾਦਸਾ10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰਵਧਦੀ ਨਫ਼ਰਤ ਤੇ ਕੱਟੜਤਾ ਕਾਰਨ 'ਨੈਵਰ ਅਗੇਨ’ ਦੀ ਧਾਰਨਾ ਪੈ ਰਹੀ ਕਮਜ਼ੋਰ : ਟਰੂਡੋਐਕਸ `ਤੇ ਇਸ਼ਤਿਹਾਰ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾਬਰੈਂਪਟਨ ਸਟੋਰ 'ਤੇ ਹਥਿਆਰਬੰਦ ਡਕੈਤੀ ਦੇ ਦੋਸ਼ ਵਿੱਚ ਦੋ ਨਾਬਾਲਿਗਾਂ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

January 28, 2025 02:09 PM

  

-ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ
-ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ
-ਪੰਜਾਬੀ ਲੋਕ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਕੀਤਾ ਭਰਪੂਰ ਮਨੋਰੰਜਨ
-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜਿ਼ਲਾ ਵਾਸੀਆਂ ਨੂੰ ਇਸ ਰਾਜ ਪੱਧਰੀ ਬਸੰਤ ਮੇਲੇ ਦੀ ਸਫਲਤਾ ਦੀ ਦਿੱਤੀ ਵਧਾਈ
ਚੰਡੀਗੜ੍ਹ, 28 ਜਨਵਰੀ (ਪੋਸਟ ਬਿਊਰੋ): ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ. ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਬਸੰਤ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਰਾਜ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਨਿਆ .
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਭੁੱਲਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਫ਼ਲ ਬਸੰਤ ਮੇਲੇ ਦੀ ਵਧਾਈ ਦਿੱਤੀ। ਉਨ੍ਹਾਂ ਵਲੋਂ ਇਸ ਰਾਜ ਪੱਧਰੀ ਬਸੰਤ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਿਰੋਜ਼ਪੁਰ ਵਿੱਚ ਸੱਭਿਆਚਾਰ ਅਤੇ ਸੈਰ ਸਪਾਟੇ ਨੂੰ ਵਧਾਵਾ ਦੇਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ। ਇਸੇ ਮੰਤਵ ਲਈ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹੁਣ ਹਰ ਪੱਖੋ ਅੱਗੇ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਇਸ ਲਈ ਵਧਾਈ ਦਾ ਪਾਤਰ ਦੱਸਿਆ।
ਡਿਪਟੀ ਕਮਿਸ਼ਨਰ ਦੀਪਸਿ਼ਖਾ ਸ਼ਰਮਾ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜ਼ਿਲਾ ਵਾਸੀਆਂ ਨੂੰ ਇਸ ਰਾਜ ਪੱਧਰੀ ਬਸੰਤ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਫਿਰੋਜ਼ਪੁਰ ਦਾ ਬਸੰਤ ਪੂਰੇ ਵਿਸ਼ਵ ਵਿੱਚ ਮਸ਼ਹੂਰ ਹੈ ਤੇ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦੇ ਨੌਜਵਾਨਾਂ ਦੀ ਰੁਚੀ ਨੂੰ ਦੇਖਦਿਆਂ ਅਤੇ ਪਤੰਗਬਾਜੀ ਪ੍ਰਤੀ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਫਿਰੋਜ਼ਪੁਰ ਵਿੱਚ ਇਹ ਨਿਵੇਕਲੀ ਪਹਿਲ ਕਦਮੀ ਕੀਤੀ ਗਈ ਹੈ। ਉਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਫਿਰੋਜ਼ਪੁਰ ਦਾ ਨਾਂ ਪੂਰੀ ਦੁਨੀਆਂ ਵਿੱਚ ਜਾਣਿਆ ਜਾਵੇਗਾ ਕਿਉਂਕਿ ਰਾਜ ਪੱਧਰੀ ਬਸੰਤ ਮੇਲੇ ਵਿੱਚ ਫਿਰੋਜ਼ਪੁਰ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੇ ਨੌਜਵਾਨਾਂ ਨੇ ਭਾਗ ਲੈ ਕੇ ਆਪਣੀ ਪਤੰਗਬਾਜ਼ੀ ਦੀ ਕਲਾ ਦਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਸਭ ਤੋਂ ਵੱਡਾ ਪਤੰਗਬਾਜ ਵਿੱਚ ਭਾਰਤ ਭੂਸ਼ਨ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਲੜਕੇ ਆਦਿਤਿਆ ਅਤੇ ਲੜਕੀ ਕੀਰਤੀ ਅਤੇ 10 ਸਾਲ ਤੋਂ ਉਪਰ ਉਮਰ ਦੇ ਵਰਗ ਵਿਚ ਲੜਕੇ ਜਗਜੀਤ ਅਤੇ ਲੜਕੀ ਪ੍ਰੇਰਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਨੂੰ ਨਕਦ ਇਨਾਮ ਵੰਡੇ ਗਏ.
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੁਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਯਤਨਾਂ ਸਦਕਾ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰਸਿੱਧ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹੋਰ ਪੰਜਾਬੀ ਲੋਕ ਗਾਇਕਾਂ ਵਲੋਂ ਆਪਣੇ ਸ੍ਰੋਤਿਆਂ ਦਾ ਮੰਨੋਰਜਨ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭੰਗੜਾ,ਲੋਕ ਨਾਚਾਂ ਆਦਿ ਦੀ ਪੇਸ਼ਕਾਰੀ ਕੀਤੀ ਗਈ। ਜਿਸ ਦਾ ਸਮੂਹ ਹਾਜ਼ਰੀਨ ਨੇ ਤਾੜੀਆਂ ਮਾਰ ਦੇ ਹੌਸਲਾ ਅਫ਼ਜਾਈ ਕੀਤੀ ਗਈ। ਫਿਰੋਜ਼ਪੁਰ ਦੇ ਉਭਰਦੇ ਕਲਾਕਾਰਾਂ ਨੇ ਵੀ ਆਪਣੇ ਗੀਤਾਂ ਰਾਹੀਂ ਹਾਜ਼ਰ ਸਰੋਤਿਆਂ ਦਾ ਮਨ ਮੋਹਿਆ। ਮੇਲੇ ਵਿੱਚ ਖੂਨਦਾਨ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ.
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਧਿਕਾਰੀ ਅਤੇ ਵੱਖ -ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਐਨ.ਜੀ.ਓਜ਼. ਦੇ ਨੁਮਾਇੰਦੇ ਤੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ ਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਨਸਿ਼ਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ