Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਵਿੱਚ ਕਤਲ ਦੇ ਮਾਮਲੇ `ਚ ਲੋੜੀਂਦਾ ਵਿਅਕਤੀ ਏਅਰਡਰੀ, ਅਲਬਰਟਾ ਵਿੱਚ ਗ੍ਰਿਫ਼ਤਾਰਮਹਾਕੁੰਭ `ਚ ਤੜਕੇ ਮੱਚੀ ਭਗਦੜ ’ਚ 30 ਮੌਤਾਂ, 60 ਜ਼ਖ਼ਮੀ, ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਵੱਲੋਂ ਨਿਆਂਇਕ ਜਾਂਚ ਦੇ ਹੁਕਮਅਲਾਸਕਾ ਵਿੱਚ ਅਮਰੀਕੀ ਐੱਫ-35 ਲੜਾਕੂ ਜਹਾਜ਼ ਹੋਇਆ ਕਰੈਸ਼, ਲੈਂਡਿੰਗ ਦੌਰਾਨ ਹਾਦਸਾ10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰਵਧਦੀ ਨਫ਼ਰਤ ਤੇ ਕੱਟੜਤਾ ਕਾਰਨ 'ਨੈਵਰ ਅਗੇਨ’ ਦੀ ਧਾਰਨਾ ਪੈ ਰਹੀ ਕਮਜ਼ੋਰ : ਟਰੂਡੋਐਕਸ `ਤੇ ਇਸ਼ਤਿਹਾਰ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾਬਰੈਂਪਟਨ ਸਟੋਰ 'ਤੇ ਹਥਿਆਰਬੰਦ ਡਕੈਤੀ ਦੇ ਦੋਸ਼ ਵਿੱਚ ਦੋ ਨਾਬਾਲਿਗਾਂ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

January 28, 2025 02:12 PM

-ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ
-ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ
ਚੰਡੀਗੜ੍ਹ, 28 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ, ਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ 'ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ, ਇਸ ਸਾਲ 9 ਜਨਵਰੀ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਗੁਮਟਾਲਾ ਪੁਲਿਸ ਚੌਕੀ 'ਤੇ ਕੁਝ ਵਿਅਕਤੀਆਂ ਨੇ ਹੈਂਡ ਗ੍ਰਨੇਡ ਸੁੱਟਿਆ ਸੀ। ਇਸ ਘਟਨਾ ਉਪਰੰਤ ਅੱਤਵਾਦੀ ਸੰਗਠਨ ਬੀਕੇਆਈ ਨੇ ਇਸ ਵਾਰਦਾਤ ਦੀ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜੋ ਕਿ ਨਾਮੀ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਅਤੇ ਇਸ ਸਮੇਂ 532 ਕਿਲੋ ਹੈਰੋਇਨ ਦੀ ਰਿਕਵਰੀ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਰਿਕਵਰੀ ਕੇਸ ਵਿੱਚ ਲੋੜੀਂਦਾ ਹੈ ਅਤੇ ਉਸ 'ਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ 2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਦੋਸ਼ੀ ਸਰਵਣ ਭੋਲਾ, ਜੋ ਕਿ ਅਮਰੀਕਾ ਤੋਂ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈ, ਨੇ ਸਰਹੱਦੀ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਰਿਸ਼ਤੇਦਾਰ ਬੱਗਾ ਸਿੰਘ ਅਤੇ ਉਸਦੇ ਸਾਥੀ ਪੁਸ਼ਕਰਨ ਦੀ ਹੈਪੀ ਪਾਸੀਅਨ ਅਤੇ ਹਰਵਿੰਦਰ ਰਿੰਦਾ ਨਾਲ ਜਾਣ-ਪਛਾਣ ਕਰਵਾਈ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗੁਮਟਾਲਾ ਪੁਲਿਸ ਚੌਕੀ 'ਤੇ ਹਮਲੇ ਤੋਂ ਬਾਅਦ, ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਹਰਿਆਣਾ ਦੇ ਸਿਰਸਾ ਤੋਂ ਬੱਗਾ ਸਿੰਘ ਅਤੇ ਅੰਮ੍ਰਿਤਸਰ ਖੇਤਰ ਤੋਂ ਪੁਸ਼ਕਰਨ ਸਿੰਘ ਨੂੰ ਵਿਸਫੋਟਕਾਂ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਯਤਨ ਜਾਰੀ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਨਸਿ਼ਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ