Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ

January 29, 2025 08:53 AM

ਫਰੀਦਕੋਟ, 29 ਜਨਵਰੀ (ਗਿਆਨ ਸਿੰਘ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ
ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਆਖਿਆ ਕਿ ਫੂਡ ਸੇਫਟੀ
ਪ੍ਰੋਗਰਾਮ ਅਧੀਨ ਹੋਟਲਾਂ, ਢਾਬਿਆਂ, ਰੈਸਟੋਰੈਂਟ, ਰੇਹੜੀਆਂ ਆਦਿ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ
ਗਈ। ਜਿਨ੍ਹਾਂ ਵਿੱਚ ਜੱਚਾ ਬੱਚਾ ਸੇਵਾਵਾਂ, ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਨਸ਼ਾ ਵਿਰੋਧੀ, ਸਕੂਲ ਹੈਲਥ
ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਟੀ.ਬੀ. ਦੀ 100 ਦਿਨਾਂ ਜਾਗਰੂਕਤਾ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਤੌਰ ਤੇ ਫਰੀਦਕੋਟ ਜਿਲ੍ਹੇ
ਦੀਆਂ ਸਲੱਮ ਬਸਤੀਆਂ, ਭੱਠਿਆਂ, ਫੈਕਟਰੀਆਂ ਆਦਿ ਦੇ ਲੋਕਾਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ
ਪੋਸਟਰਾਂ, ਬੈਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਅਤੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਟੀ.ਬੀ. ਦੇ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ
ਇਲਾਜ ਸ਼ੁਰੂ ਕੀਤਾ ਜਾਵੇ ਅਤੇ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ਼੍ਰੀ ਓਜਸਵੀ ਅਲੰਕਾਰ, ਐਕਸੀਅਨ ਅਮ੍ਰਿਤਲਾਲ, ਡਾ. ਵਿਸ਼ਵਦੀਪ ਗੋਇਲ ਐਸ.ਐਮ.ਓ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ,ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ ਭੱਠਲ ਦੀ ਅਗਵਾਈ ਵਿੱਚ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ ਕੀਤੀ ਪ੍ਰਤਿਗਿਆ ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ ਪੰਜਾਬ ਦੇ ਕੰਪਿਊਟਰ ਅਧਿਆਪਕ ਦਿੱਲੀ 'ਚ ਵੱਡੇ ਪ੍ਰਦਰਸ਼ਨ ਲਈ ਤਿਆਰ, 'ਆਪ' ਸਰਕਾਰ ਖਿਲਾਫ 2 ਤੋਂ ਪਹਿਲਾਂ ਹੋਵੇਗਾ ਵੱਡਾ ਐਕਸ਼ਨ 10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦੀ ਸਮੀਖਿਆ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ