Welcome to Canadian Punjabi Post
Follow us on

21

February 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰਰੇਖਾ ਗੁਪਤਾ ਦਿੱਲੀ ਦੇ 9ਵੇਂ ਮੁੱਖ ਮੰਤਰੀ ਬਣੇ, ਪ੍ਰਵੇਸ਼ ਵਰਮਾ ਸਮੇਤ 6 ਮੰਤਰੀ ਬਣਾਏਟਰੰਪ ਨੇ ਜ਼ੇਲੇਂਸਕੀ ਨੂੰ ਇੱਕ ਮਾਮੂਲੀ ਕਾਮੇਡੀਅਨ ਅਤੇ ਤਾਨਾਸ਼ਾਹ ਕਿਹਾਸ੍ਰੀਲੰਕਾ ਵਿੱਚ ਰੇਲਗੱਡੀ ਨਾਲ ਟਕਰਾਉਣ ਨਾਲ 6 ਹਾਥੀਆਂ ਦੀ ਮੌਤ, 2 ਜ਼ਖਮੀਪਾਕਿਸਤਾਨ ਵਿੱਚ ਅੱਤਵਾਦੀਆਂ ਨੇ 7 ਪੰਜਾਬੀਆਂ ਦਾ ਕੀਤਾ ਕਤਲ, ਬਲੋਚਿਸਤਾਨ ਤੋਂ ਜਾ ਰਹੇ ਸਨ ਲਾਹੌਰਬਰੇਕ-ਇਨ ਅਤੇ ਟੱਕਰ ਦੇ ਸਬੰਧ ਵਿੱਚ 2 ਵਿਅਕਤੀ ਗ੍ਰਿਫ਼ਤਾਰ, 1 ਹੋਰ ਸ਼ੱਕੀ ਲੋੜੀਂਦਾਟੋਰਾਂਟੋ ਸ਼ਹਿਰ ਦੇ ਵਰਕਰ 8 ਮਾਰਚ ਤੋਂ ਜਾ ਸਕਦੇ ਨੇ ਹੜਤਾਲ `ਤੇ
 
ਪੰਜਾਬ

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

January 30, 2025 11:06 AM

-ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ
ਮੋਗਾ, 30 ਜਨਵਰੀ (ਗਿਆਨ ਸਿੰਘ): ਜਿ਼ਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ ਕਰਕੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਐਸ.ਡੀ.ਐਮ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਹਿਤੇਸ਼ ਵੀਰ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਲਕਸ਼ੇ ਕੁਮਾਰ ਗੁਪਤਾ, ਸਟੇਟ ਪਟਵਾਰ ਟ੍ਰੇਨਿੰਗ ਸਕੂਲ ਮੋਗਾ ਦੇ ਪ੍ਰਿੰਸੀਪਲ ਰਾਮ ਸਿੰਘ (ਰਿਟਾ. ਐਸ.ਡੀ.ਐਮ) ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਗੰਰਲ ਨੇ ਸਿਖਲਾਈ ਪ੍ਰਾਪਤ ਕਰਨ ਵਾਲੇ ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਤੁਹਾਨੂੰ ਮਿਲ ਰਹੀ ਹੈ, ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਜੋ ਵੀ ਜਮੀਨੀ ਪੱਧਰ ਤੋਂ ਕੰਮ ਸ਼ੁਰੂ ਹੁੰਦਾ ਹੈ ਉਹ ਪਟਵਾਰੀ ਪੱਧਰ ਤੋਂ ਸ਼ੁਰੂ ਹੁੰਦਾ ਹੈ। ਉਹਨਾਂ ਕਿਹਾ ਕਿ ਜਾਣ-ਬੁੱਝ ਕੇ ਕੀਤੀ ਗਲਤੀ ਮੁਆਫ ਕਰਨ ਯੋਗ ਨਹੀਂ ਹੁੰਦੀ ਇਸ ਲਈ ਅਜਿਹੀ ਗਲਤੀ ਆਪਣੀ ਪੂਰੀ ਨੌਕਰੀ ਦੌਰਾਨ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਦੀ ਰਾਹ ਔਖੀ ਜਰੂਰ ਹੁੰਦੀ ਹੈ ਪਰ ਉਸ ਵਿੱਚ ਸਕੂਨ ਬਹੁਤ ਜਿਆਦਾ ਮਿਲਦਾ ਹੈ। ਲੋਕਾਂ ਦੇ ਇਮਾਨਦਾਰੀ ਨਾਲ ਕੀਤੇ ਕੰਮ ਦੀਆਂ ਦੁਆਵਾਂ ਤੁਹਾਨੂੰ ਜਰੂਰ ਮਿਲਦੀਆਂ ਰਹਿਣਗੀਆ। ਉਹਨਾਂ ਕਿਹਾ ਕਿ ਮਾਲ ਵਿਭਾਗ ਦਾ ਪਟਵਾਰੀਆਂ ਕੋਲ ਜਮ੍ਹਾਂਬੰਦੀ ਇੱਕ ਅਹਿਮ ਦਸਤਾਵੇਜ ਹੁੰਦਾ ਹੈ। ਇਸਦੀ ਸਾਂਭ-ਸੰਭਾਲ ਸੁਚੱਜੇ ਤਰੀਕੇ ਨਾਲ ਕੀਤੀ ਜਾਵੇ।
ਉਹਨਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਜਾ ਕੇ ਕੋਈ ਵੀ ਕੰਮ ਨਾ ਕੀਤਾ ਜਾਵੇ। ਆਪਣੇ-ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਤਾਲਮੇਲ ਵਧਾਇਆ ਜਾਵੇ। ਉਹਨਾਂ ਕਿਹਾ ਕਿ ਮਾਲ ਵਿਭਾਗ ਦੇ ਹਰ ਕੰਮ ਦੀ ਜਾਣਕਾਰੀ ਹੋਣਾ ਤੁਹਾਡੀ ਪਹਿਚਾਣ ਵਿੱਚ ਵਾਧਾ ਕਰੇਗੀ ਅਤੇ ਮਾਲ ਅਤੇ ਜਮ੍ਹਾਬੰਦੀ ਦਾ ਚੈਪਟਰ ਰੋਜਾਨਾ ਸਮਾਂ ਕੱਢ ਕੇ ਪੜ੍ਹਦੇ ਰਹਿਣਾ ਜਿਸ ਨਾਲ ਕੰਮ ਕਰਨ ਵਿੱਚ ਤੇਜੀ ਆਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਈ.ਏ.ਐੱਫ. ਅਤੇ ਏ.ਏ.ਆਈ. ਅਧਿਕਾਰੀਆਂ ਨਾਲ ਮੁਲਾਕਾਤ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਦੀ ਸਾਫ-ਸਫਾਈ ਮੁਹਿੰਮ ਦਾ ਕੀਤਾ ਆਗਾਜ਼, ਸਮਾਣਾ ਤੋਂ ਕੀਤੀ ਸ਼ੁਰੂਆਤ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਚੀਮਾ