-ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ
ਫ਼ਰੀਦਕੋਟ, 30 ਜਨਵਰੀ (ਗਿਆਨ ਸਿੰਘ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ ਗਈ ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਐਸ.ਡੀ.ਐਮ.ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਿਵਲ ਸਰਜਨ ਡਾ.ਚੰਦਰ ਸ਼ੇਖਰ ਕੱਕੜ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਡੀ.ਈ.ਓ ਐਲੀਮੈਂਟਰੀ ਅੰਜਨਾ ਕੌਂਸਲ, ਡਿਪਟੀ ਡੀ.ਈ.ਓ ਪਵਨ ਕੁਮਾਰ ਐਲੀਮੈਂਟਰੀ ਡਿਪਟੀ ਡੀ.ਈ.ਓ. ਪ੍ਰਦੀਪ ਦਿਉੜਾ ਸੈਕੰਡਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਿਰ ਸਨ।