Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ

January 30, 2025 11:07 AM

ਫਿਰੋਜ਼ਪੁਰ, 30 ਜਨਵਰੀ (ਗਿਆਨ ਸਿੰਘ): ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ,
ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ
ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।
ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ
ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਕਿਰਤ ਵਿਭਾਗ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ ਅਦਾਰਿਆਂ ਦੇ ਨਾਮ ਬੋਰਡ
ਪੰਜਾਬੀ ਗੁਰਮੁਖੀ ਲਿਪੀ ਵਿੱਚ ਲਿਖੇ ਹੋਣਗੇ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈ, ਅਜਿਹੀਆਂ ਹੋਰ ਭਾਸ਼ਾਵਾਂ ਪੰਜਾਬੀ ਭਾਸ਼ਾ ਦੇ ਹੇਠਾਂ ਹੋਣਗੀਆਂ ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇਗਾ। ਜਦੋਂ ਕੋਈ ਵੀ ਨਿਯਮ 23 ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ, ਉਸ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਤੋਂ ਬਾਅਦ ਹਰ ਵਾਰ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ।
ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਜਗਦੀਪ ਸੰਧੂ ਨੇ ਜਿ਼ਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ
ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭੱਠਲ ਦੀ ਅਗਵਾਈ ਵਿੱਚ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ ਕੀਤੀ ਪ੍ਰਤਿਗਿਆ ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ ਪੰਜਾਬ ਦੇ ਕੰਪਿਊਟਰ ਅਧਿਆਪਕ ਦਿੱਲੀ 'ਚ ਵੱਡੇ ਪ੍ਰਦਰਸ਼ਨ ਲਈ ਤਿਆਰ, 'ਆਪ' ਸਰਕਾਰ ਖਿਲਾਫ 2 ਤੋਂ ਪਹਿਲਾਂ ਹੋਵੇਗਾ ਵੱਡਾ ਐਕਸ਼ਨ 10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰ ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ