ਈਟੋਬੀਕੋਕ, 5 ਫਰਵਰੀ (ਪੋਸਟ ਬਿਊਰੋ) : ਸ਼ਹਿਰ ਵਿੱਚ ਇੱਕ ਅਪਾਰਟਮੈਂਟ ਵਿੱਚ ਮੰਗਲਵਾਰ ਨੂੰ ਹੋਈ ਗੋਲੀਬਾਰੀ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਟੋਰਾਂਟੋ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 5:30 ਵਜੇ ਤੋਂ ਦੇ ਕਰੀਬ ਈਸਟ ਮਾਲ ਅਤੇ ਰੈਥਬਰਨ ਰੋਡ ਦੇ ਖੇਤਰ ਵਿੱਚ 7 ਕੈਪਰੀ ਰੋਡ 'ਤੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਧਿਕਾਰੀ ਪਹੁੰਚੇ, ਤਾਂ ਉਨ੍ਹਾਂ ਨੂੰ ਇਮਾਰਤ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਕਰੀਬ 20 ਸਾਲ ਉਮਰ ਦੇ ਦੋ ਜਣੇ ਪਏ ਮਿਲੇ।
ਡਿਊਟੀ ਇੰਸਪੈਕਟਰ ਫਿਲਿਪ ਸਿੰਕਲੇਅਰ ਨੇ ਕਿਹਾ ਕਿ ਅਧਿਕਾਰੀਆਂ ਨੇ ਪੈਰਾਮੈਡਿਕਸ ਦੇ ਆਉਣ ਤੱਕ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਪੈਰਾਮੈਡਿਕਸ ਵਲੋਂ ਉਨ੍ਹਾਂ ਨੂੰ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਇਕ ਨੂੰ ਮ੍ਰਿਤ ਐਲਾਨ ਦਿੱਤਾ ਗਿਆ ਤੇ ਦੂਸਰਾ ਗੰਭੀਰ ਹੈ।
ਉਨ੍ਹਾਂ ਦੱਸਿਆ ਕਿ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨਿਵਾਸੀਆਂ ਦੇ ਦੱਸੇ ਅਨੁਸਾਰ ਅਧਿਕਾਰੀ ਮੌਕੇ ਤੋਂ ਮਾਸਕ ਪਾਏ ਭੱਜੇ ਦੋ ਸ਼ੱਕੀਆਂ ਦੀ ਭਾਲ ਕਰ ਰਹੇ ਹਨ