Welcome to Canadian Punjabi Post
Follow us on

11

February 2025
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਕਾਰ ਚਾਲਕ ਨਾਲ ਕਾਫ਼ੀ ਪੀਣ ਲਈ ਟਰਾਂਸਪੋਰਟ ਟਰੱਕ ਚਾਲਕ ਨੇ ਟ੍ਰੈਫਿਕ ਦੀ ਲਾਈਵ ਲੇਨ ਵਿੱਚ ਗੱਡੀ ਰੋਕੀ, ਲੱਗਾ ਜੁਰਮਾਨਾਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਗਈਆਂ ਖ਼ਤਮਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦਪ੍ਰਧਾਨ ਮੰਤਰੀ ਜਸਟਿਨ ਟਰੂਡੋ ਏਆਈ ਸਿਖਰ ਸੰਮੇਲਨ ਲਈ ਪੈਰਿਸ ਪਹੁੰਚੇਗਾਜ਼ਾ ਦੇ ਨੇਤਜ਼ਾਰਿਮ ਤੋਂ ਪਿੱਛੇ ਹਟ ਰਹੀ ਹੈ ਇਜ਼ਰਾਈਲੀ ਫੌਜਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੌਰੇ ਲਈ ਰਵਾਨਾ, ਕਿਹਾ- ਟਰੰਪ ਨੂੰ ਮਿਲਣ ਲਈ ਉਤਸ਼ਾਹਿਤਅਮਰੀਕੀ ਟੈਰਿਫਾਂ ਦਾ ਮਾਮਲਾ ਠੰਢਾ ਪੈਣ `ਤੇ ਸੂਬੇ ਦੀਆਂ ਮੁੱਢਲੀਆਂ ਸਮੱਸਿਆਵਾਂ ਵੱਲ ਮੁੜੀਆਂ ਸਿਆਸੀ ਪਾਰਟੀਆਂ
 
ਪੰਜਾਬ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

February 10, 2025 09:45 AM

-ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ
ਚੰਡੀਗੜ੍ਹ, 10 ਫਰਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ।
ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ, ਲਾਇਸੈਂਸ ਲਈ ਮਨਜ਼ੂਰੀ, ਲਾਇਸੈਂਸ ਦਾ ਨਵੀਨੀਕਰਨ, ਲਾਇਸੈਂਸ ਵਿੱਚ ਸੋਧ, ਰਾਤ ਦੀ ਸ਼ਿਫਟ ਵਿੱਚ ਮਹਿਲਾਵਾਂ ਨੂੰ ਰੋਜ਼ਗਾਰ ਦੇਣ ਦੀ ਇਜਾਜ਼ਤ, ਪ੍ਰਿੰਸੀਪਲ ਇੰਪਲਾਇਅਰ ਦੀ ਰਜਿਸਟ੍ਰੇਸ਼ਨ ਅਤੇ ਠੇਕੇਦਾਰ ਨੂੰ ਲਾਇਸੈਂਸ ਦੀ ਮਨਜ਼ੂਰੀ ਆਨ ਲਾਈਨ ਲਈ ਜਾ ਸਕਦੀ ਹੈ। ਇਹ ਸੇਵਾਵਾਂ ਵੈੱਬਸਾਈਟ ਤੋਂ ਲਈਆਂ ਜਾ ਸਕਦੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਵੈਲਫੇਅਰ ਫੰਡ ਦਾ ਭੁਗਤਾਨ, ਪੰਜਾਬ ਲੇਬਰ ਵੈਲਫੇਅਰ ਬੋਰਡ ਦੇ ਲਾਭਾਂ ਸਬੰਧੀ ਦਾਅਵਾ, ਉਸਾਰੀ ਵਾਲੀ ਥਾਂ ਦੀ ਰਜਿਸਟ੍ਰੇਸ਼ਨ, ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਜਮ੍ਹਾਂ ਕਰਵਾਉਣਾ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਲਾਭਾਂ ਸਬੰਧੀ ਦਾਅਵਾ, ਦੁਕਾਨ ਅਤੇ ਵਪਾਰਕ ਅਦਾਰੇ ਦੀ ਰਜਿਸਟ੍ਰੇਸ਼ਨ ਆਦਿ ਸੇਵਾਵਾਂ ਵੀ ਆਨਲਾਈਨ ਇਸੇ ਵੈੱਬਸਾਈਟ ਤੋਂ ਲਈਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵਜੀਫ਼ਾ ਸਕੀਮ, ਐਲ.ਟੀ.ਸੀ. ਸਕੀਮ ਅਤੇ ਸ਼ਗਨ ਸਕੀਮ ਸਮੇਤ ਹੋਰ ਭਲਾਈ ਸਕੀਮਾਂ ਸਬੰਧੀ ਨਿਯਮਾਂ ਅਤੇ ਸ਼ਰਤਾਂ ਵਿੱਚ ਢਿੱਲ ਦਿੱਤੀ ਗਈ ਹੈ।
ਸੌਂਦ ਨੇ ਦੱਸਿਆ ਕਿ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਰਤੀ ਵਜੀਫਾ ਸਕੀਮ ਦਾ ਲਾਭ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲੈ ਸਕੇਗਾ। ਇਸੇ ਤਰ੍ਹਾਂ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਕਿਰਤੀ ਵਿਆਹ ਵਾਲੀ ਧਾਰਮਿਕ ਥਾਂ ਅਤੇ ਵਿਆਹ ਕਰਵਾਉਣ ਵਾਲੇ ਧਾਰਮਿਕ ਵਿਅਕਤੀ ਦੀਆਂ ਫੋਟੋਆਂ ਲਗਾ ਦੇ ਸ਼ਗਨ ਸਕੀਮ ਦਾ ਲਾਭ ਲੈ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ. ਦੇਵਿੰਦਰ ਸੈਫ਼ੀ, ਡਾ. ਗੁਰਚਰਨ ਕੌਰ ਕੋਚਰ, ਡਾ. ਨਿਰਮਲ ਜੌੜਾ, ਸੁਰਿੰਦਰ ਦੀਪ ਅਤੇ ਅਮਰਜੀਤ ਸ਼ੇਰਪੁਰੀ ਡਾ. ਆਤਮ ਹਮਰਾਹੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਗਈਆਂ ਖ਼ਤਮ ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ 17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ ਪੰਜਾਬ ਸਰਕਾਰ ਦੇ ਆਨਲਾਈਨ ਐੱਨ.ਆਰ.ਆਈ. ਮਿਲਣੀ ਪ੍ਰੋਗਰਾਮ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ : ਕੁਲਦੀਪ ਸਿੰਘ ਧਾਲੀਵਾਲ ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ : ਡਾ. ਰਵਜੋਤ ਸਿੰਘ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀ ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ