Welcome to Canadian Punjabi Post
Follow us on

14

March 2025
 
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਗਈਆਂ ਖ਼ਤਮ

February 10, 2025 01:19 PM

-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਧਾਰਮਿਕ ਸੰਸਥਾ `ਤੇ ਰਾਜਨੀਤਿਕ ਦਬਾਅ ਮਾੜਾ


ਅੰਮ੍ਰਿਤਸਰ, 10 ਫਰਵਰੀ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ `ਚ ਬਣਾਈ ਜਾਂਚ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ।
ਇਸ ਫੈਸਲੇ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁ-ਸੰਮਤੀ ਨਾਲ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਿਰਫ ਤਿੰਨ ਮੈਂਬਰਾਂ ਨੇ ਇਸ ਸੰਬਧੀ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਦੇ ਫੈਸਲੇ `ਤੇ ਸਹਿਮਤੀ ਪ੍ਰਗਟਾਈ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਦੁਆਰਾ ਇਹ ਕਾਰਵਾਈ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੁਆਰਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਹਨ।
ਇਸ ਫੈਸਲੇ `ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਨੂੰ 2 ਦਸੰਬਰ ਆਲੇ ਦਿਨ ਹੀ ਅਹਿਸਾਸ ਹੋ ਗਿਆ ਸੀ ਕਿ ਮੇਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ ਅਤੇ ਅੱਜ ਓਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਹੋਇਆ ਠੀਕ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਮੈਂ ਪੰਥ ਅਤੇ ਕੌਮ ਜੋਗਾ ਰਹਿ ਗਿਆ। ਅੱਗੇ ਜੋ ਅਕਾਲ ਪੁਰਖ ਨੂੰ ਸਵੀਕਾਰ ਹੋਵੇ ਉਹ ਹੀ ਹੋਣਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾ `ਤੇ ਰਾਜਨੀਤਿਕ ਦਬਾਅ ਮਾੜਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਜਿ਼ਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ ਸੋਹਾਣਾ ਹਸਪਤਾਲ ਗਲੌਕੋਮਾ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਕਾਥਨ ਦਾ ਆਯੋਜਨ ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜ਼ਰ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼