ਓਟਵਾ, 11 ਫਰਵਰੀ (ਪੋਸਟ ਬਿਊਰੋ) : ਉੱਤਰੀ ਅਲਬਰਟਾ ਵਿੱਚ ਦੋ ਕਾਰਾਂ ਦੀ ਟੱਕਰ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਐਤਵਾਰ ਸ਼ਾਮ 4 ਵਜੇ ਦੇ ਕਰੀਬ ਸਟਾਰਸ ਏਅਰ ਐਂਬੂਲੈਂਸ ਸਮੇਤ ਐਮਰਜੈਂਸੀ ਕਰੂ ਨੂੰ ਮਾਰਟਨ ਝੀਲ, ਅਲਟਾ ਦੇ ਨੇੜੇ ਹਾਈਵੇਅ 986 ਅਤੇ ਰੇਂਜ ਰੋਡ 130 'ਤੇ ਮਦਦ ਲਈ ਬੁਲਾਇਆ ਗਿਆ। ਟੀਮ ਨੇ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪੁੱਜੇ ਤਾਂ ਦੇਖਿਆਂ ਕਿ ਦੋ ਵਾਹਨਾਂ ਦੀ ਭਿਆਨਕ ਟੱਕਰ ਹੋਈ ਸੀ। ਉਨ੍ਹਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ। ਇਸ ਦੌਰਾਨ ਦੋ ਔਰਤਾਂ ਨੂੰ ਮੌਕੇ ‘ਤੇ ਹੀ ਮ੍ਰਿਤ ਐਲਾਨ ਦਿੱਤਾ ਗਿਆ, ਜਦਕਿ ਦੋ ਹੋਰ ਦੀ ਹਸਪਤਾਲ ਵਿਚ ਮੌਤ ਹੋ ਗਈ। ਟੱਕਰ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ