Welcome to Canadian Punjabi Post
Follow us on

22

February 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰਰੇਖਾ ਗੁਪਤਾ ਦਿੱਲੀ ਦੇ 9ਵੇਂ ਮੁੱਖ ਮੰਤਰੀ ਬਣੇ, ਪ੍ਰਵੇਸ਼ ਵਰਮਾ ਸਮੇਤ 6 ਮੰਤਰੀ ਬਣਾਏਟਰੰਪ ਨੇ ਜ਼ੇਲੇਂਸਕੀ ਨੂੰ ਇੱਕ ਮਾਮੂਲੀ ਕਾਮੇਡੀਅਨ ਅਤੇ ਤਾਨਾਸ਼ਾਹ ਕਿਹਾਸ੍ਰੀਲੰਕਾ ਵਿੱਚ ਰੇਲਗੱਡੀ ਨਾਲ ਟਕਰਾਉਣ ਨਾਲ 6 ਹਾਥੀਆਂ ਦੀ ਮੌਤ, 2 ਜ਼ਖਮੀਪਾਕਿਸਤਾਨ ਵਿੱਚ ਅੱਤਵਾਦੀਆਂ ਨੇ 7 ਪੰਜਾਬੀਆਂ ਦਾ ਕੀਤਾ ਕਤਲ, ਬਲੋਚਿਸਤਾਨ ਤੋਂ ਜਾ ਰਹੇ ਸਨ ਲਾਹੌਰਬਰੇਕ-ਇਨ ਅਤੇ ਟੱਕਰ ਦੇ ਸਬੰਧ ਵਿੱਚ 2 ਵਿਅਕਤੀ ਗ੍ਰਿਫ਼ਤਾਰ, 1 ਹੋਰ ਸ਼ੱਕੀ ਲੋੜੀਂਦਾਟੋਰਾਂਟੋ ਸ਼ਹਿਰ ਦੇ ਵਰਕਰ 8 ਮਾਰਚ ਤੋਂ ਜਾ ਸਕਦੇ ਨੇ ਹੜਤਾਲ `ਤੇ
 
ਪੰਜਾਬ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

February 12, 2025 12:04 PM

ਚੰਡੀਗੜ੍ਹ, 12 ਫਰਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਿਆ ਅਤੇ ਮੁਲਜ਼ਮਾਂ ਨੇ ਰਿਸ਼ਵਤ ਰਾਹੀਂ ਗੈਰ-ਕਾਨੂੰਨੀ ਵਿੱਤੀ ਲਾਭ ਵੀ ਹਾਸਲ ਕੀਤਾ।
ਇਸ ਸਬੰਧੀ ਕੀਤੀ ਵਿਜੀਲੈਂਸ ਬਿਓਰੋ ਵੱਲੋਂ ਜਾਂਚ ਤੋਂ ਪਤਾ ਲੱਗਾ ਕਿ ਐਸ.ਏ.ਐਸ. ਨਗਰ ਵਿੱਚ ਏਅਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਸਬੰਧੀ ਪ੍ਰਕਿਰਿਆ ਦੌਰਾਨ ਫਰਜੀ ਅਮਰੂਦਾਂ ਦੇ ਬਾਗ ਹੋਣ ਬਦਲੇ ਗੈਰ-ਕਾਨੂੰਨੀ ਵੱਧ ਮੁਆਵਜ਼ੇ ਦਾ ਦਾਅਵਾ ਕਰਨ ਦੇ ਇਰਾਦੇ ਨਾਲ ਮੁਲਜ਼ਮ ਸੁਖਦੇਵ ਸਿੰਘ ਨੇ ਪਿੰਡ ਬਾਕਰਪੁਰ ਵਿਖੇ 3 ਕਨਾਲ 16 ਮਰਲੇ ਜ਼ਮੀਨ ਖਰੀਦੀ ਸੀ। ਉਪਰੰਤ ਉਸਨੇ ਬਾਕਰਪੁਰ ਦੇ ਵਸਨੀਕ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਨਾਲ ਮਿਲ ਕੇ ਇਸ ਪਿੰਡ ਦੀ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ 'ਤੇ ਅਮਰੂਦ ਦੇ ਬਾਗ ਪੁਰਾਣੇ ਮੌਜੂਦ ਹੋਣ ਨੂੰ ਸਾਬਤ ਕਰਨ ਦੀ ਸਾਜ਼ਿਸ਼ ਰਚੀ। ਉਸਨੇ ਧੋਖਾਧੜੀ ਨਾਲ ਬੂਟਿਆਂ ਦਾ ਮੁਲਾਂਕਣ ਕਰਨ ਮੌਕੇ ਤਿੰਨ ਸਾਲ ਤੋਂ ਪੁਰਾਣੇ ਹੋਣ ਅਤੇ ਉਹਨਾਂ ਬੂਟਿਆਂ ਨੂੰ ਫ਼ਲ ਦੇਣ ਵਾਲੇ ਰੁੱਖਾਂ ਦੀ ਸ਼੍ਰੇਣੀ ਅਧੀਨ ਮੁਆਵਜ਼ੇ ਲਈ ਯੋਗ ਦਰਸਾਉਣ ਵਾਸਤੇ ਸਬੰਧਤ ਬਾਗਬਾਨੀ ਵਿਕਾਸ ਅਧਿਕਾਰੀ ਨਾਲ ਮਿਲੀਭੁਗਤ ਵੀ ਕੀਤੀ।
ਇਸ ਧੋਖਾਧੜੀ ਵਾਲੀ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਅਤੇ ਭੁਪਿੰਦਰ ਸਿੰਘ ਦਰਮਿਆਨ ਇੱਕ ਸਮਝੌਤਾ ਸੀ ਜਿਸ ਤਹਿਤ ਸੁਖਦੇਵ ਸਿੰਘ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਸਹਿਤ ਸਾਰੇ ਖਰਚੇ ਸਹਿਣ ਕਰੇਗਾ ਜਦੋਂ ਕਿ ਭੁਪਿੰਦਰ ਸਿੰਘ ਰਿਸ਼ਵਤ ਅਤੇ ਆਪਣੇ ਰੁਤਬੇ ਜ਼ਰੀਏ ਭੂਮੀ ਪ੍ਰਾਪਤੀ ਕੁਲੈਕਟਰ (ਐਲ.ਏ.ਸੀ.), ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਤੋਂ ਧੋਖਾਧੜੀ ਨਾਲ ਪ੍ਰਾਪਤ ਮੁਆਵਜ਼ੇ ਦੀ ਰਕਮ ਦਾ ਦੋ-ਤਿਹਾਈ ਹਿੱਸਾ ਆਪਣੇ ਕੋਲ ਰੱਖੇਗਾ।
ਉਹਨਾਂ ਅੱਗੇ ਦੱਸਿਆ ਕਿ ਪਿੰਡ ਬਾਕਰਪੁਰ ਦੇ ਅਸਲ ਖਸਰਾ ਗਿਰਦਾਵਰੀ ਮਾਲ ਰਜਿਸਟਰ (20162021) ਨੂੰ ਨਸ਼ਟ ਕਰ ਦਿੱਤਾ ਗਿਆ ਤਾਂ ਜੋ ਇਸ ਧੋਖਾਧੜੀ ਦਾ ਪਤਾ ਨਾ ਲਗਾਇਆ ਜਾ ਸਕੇ ਅਤੇ 2019 ਵਿੱਚ ਇੱਕ ਨਵਾਂ ਜਾਅਲੀ ਖਸਰਾ ਗਿਰਦਾਵਰੀ ਰਜਿਸਟਰ ਤਿਆਰ ਕੀਤਾ ਗਿਆ। ਭੁਪਿੰਦਰ ਸਿੰਘ ਮਾਲ ਪਟਵਾਰੀ ਬਚਿੱਤਰ ਸਿੰਘ ਨਾਲ ਮਿਲ ਕੇ ਪੱਕੇ ਅਮਰੂਦਾਂ ਦੇ ਬਾਗ ਮੌਜੂਦ ਹੋਣ ਨੂੰ ਸਹੀ ਦਰਸਾਉਣ ਲਈ ਜ਼ਮੀਨੀ ਰਿਕਾਰਡ ਵਿੱਚ ਹੇਰਾਫੇਰੀ ਕਰਨ ਵਿੱਚ ਕਾਮਯਾਬ ਰਿਹਾ। ਇਸ ਤੋਂ ਬਾਅਦ ਸੁਖਦੇਵ ਸਿੰਘ ਅਤੇ ਉਸਦੀ ਪਤਨੀ ਹਰਬਿੰਦਰ ਕੌਰ ਨੇ ਧੋਖਾਧੜੀ ਨਾਲ ਗਮਾਡਾ ਤੋਂ ਕ੍ਰਮਵਾਰ 2,40,96,442 ਰੁਪਏ ਅਤੇ 9,57,86,642 ਰੁਪਏ ਪ੍ਰਾਪਤ ਕੀਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਗੈਰ-ਕਾਨੂੰਨੀ ਢੰਗ ਨਾਲ ਪ੍ਰਾਪਤ ਮੁਆਵਜ਼ੇ ਵਿੱਚੋਂ ਭੁਪਿੰਦਰ ਸਿੰਘ ਦੇ ਹਿੱਸੇ ਨੂੰ ਤਬਦੀਲ ਕਰਨ ਵਾਸਤੇ ਸੁਖਦੇਵ ਸਿੰਘ ਨੇ ਸਾਲ 2022 ਵਿੱਚ ਪਿੰਡ ਚੱਪੜਚਿੜੀ ਜਿਲ੍ਹਾ ਮੋਹਾਲੀ ਵਿਖੇ ਲਗਭਗ 6 ਵਿੱਘੇ ਜ਼ਮੀਨ ਭੁਪਿੰਦਰ ਸਿੰਘ ਨੂੰ ਘੱਟ ਮੁੱਲ 'ਤੇ ਵੇਚ ਦਿੱਤੀ। ਇਸੇ ਤਰ੍ਹਾਂ ਪਿੰਡ ਕੈਲੋਂ, ਮੋਹਾਲੀ ਵਿੱਚ ਉਸਦੀ ਪਤਨੀ ਹਰਬਿੰਦਰ ਕੌਰ ਦੀ ਮਲਕੀਅਤ ਵਾਲੀ 32 ਕਨਾਲ ਜ਼ਮੀਨ ਵੀ ਘੱਟ ਮੁੱਲ 'ਤੇ ਭੁਪਿੰਦਰ ਸਿੰਘ ਨੂੰ ਵੇਚ ਦਿੱਤੀ ਗਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੁਖਦੇਵ ਸਿੰਘ ਕਾਨੂੰਨੀ ਕਾਰਵਾਈਆਂ ਤੋਂ ਬਚ ਰਿਹਾ ਸੀ ਅਤੇ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ ਸੀ। ਹੋਰ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵਾਂਗ ਉਸਨੇ ਧੋਖਾਧੜੀ ਨਾਲ ਪ੍ਰਾਪਤ ਕੀਤੀ ਮੁਆਵਜ਼ਾ ਰਕਮ ਸਵੈ-ਇੱਛਾ ਨਾਲ ਖਜ਼ਾਨੇ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਅਦਾਲਤ ਤੋਂ ਅਗਾਊਂ ਜ਼ਮਾਨਤ ਵੀ ਨਹੀਂ ਸੀ ਲਈ।
ਉਹਨਾਂ ਅੱਗੇ ਦੱਸਿਆ ਕਿ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵੱਲੋਂ ਹੁਣ ਤੱਕ 86 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਅਤੇ 12 ਕਰੋੜ ਰੁਪਏ ਦੀ ਇਸ ਮੁਲਜਮ ਤੋਂ ਕੀਤੀ ਜਾਣ ਵਾਲੀ ਰਿਕਵਰੀ ਨਾਲ ਵਾਪਸ ਹੋਣ ਵਾਲੀ ਮੁਆਵਜ਼ੇ ਦੀ ਕੁੱਲ ਰਕਮ 100 ਕਰੋੜ ਰੁਪਏ ਹੋ ਜਾਵੇਗੀ। ਇਸ ਕੇਸ ਵਿੱਚ ਹੁਣ ਤੱਕ ਕੁੱਲ 7 ਸਰਕਾਰੀ ਮੁਲਾਜ਼ਮ ਅਤੇ 16 ਆਮ ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਈ.ਏ.ਐੱਫ. ਅਤੇ ਏ.ਏ.ਆਈ. ਅਧਿਕਾਰੀਆਂ ਨਾਲ ਮੁਲਾਕਾਤ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਦੀ ਸਾਫ-ਸਫਾਈ ਮੁਹਿੰਮ ਦਾ ਕੀਤਾ ਆਗਾਜ਼, ਸਮਾਣਾ ਤੋਂ ਕੀਤੀ ਸ਼ੁਰੂਆਤ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਚੀਮਾ