ਚੰਡੀਗੜ੍ਹ, 14 ਫਰਵਰੀ (ਪੋਸਟ ਬਿਊਰੋ): ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਦੂਜੀ ਉਡਾਨ ਸ਼ਨੀਵਾਰ (15 ਫਰਵਰੀ) ਰਾਤ 10:05 ਵਜੇ ਅੰਮ੍ਰਿਤਸਰ ਹਵਾਈ ਅੱਡੇ `ਤੇ ਉਤਰੇਗੀ। ਭਾਰਤ ਸਰਕਾਰ ਦੇ ਅਧਿਕਾਰਤ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਉਡਾਣ ਵਿੱਚ, 119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਜਾਵੇਗਾ ਅਤੇ ਉਹ ਭਾਰਤ ਆਉਣਗੇ। ਸੂਤਰਾਂ ਅਨੁਸਾਰ, ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਤੀਜੀ ਉਡਾਣ ਐਤਵਾਰ (16 ਫਰਵਰੀ) ਨੂੰ ਰਾਤ 10:05 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ।
ਸ਼ਨੀਵਾਰ ਰਾਤ ਨੂੰ ਅਮਰੀਕਾ ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਇਸ ਉਡਾਨ ਵਿੱਚ ਕੁੱਲ 119 ਯਾਤਰੀ ਸਵਾਰ ਹੋਣਗੇ। ਇਨ੍ਹਾਂ ਵਿੱਚੋਂ 67 ਯਾਤਰੀ ਪੰਜਾਬ ਤੋਂ, 33 ਹਰਿਆਣਾ ਤੋਂ ਅਤੇ 19 ਯਾਤਰੀ ਗੁਜਰਾਤ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ ਹੋਣਗੇ। ਇਹ ਉਡਾਣ ਸ਼ਨੀਵਾਰ ਰਾਤ 10:05 ਵਜੇ ਅੰਮ੍ਰਿਤਸਰ ਹਵਾਈ ਅੱਡੇ `ਤੇ ਉਤਰੇਗੀ।