ਟੋਰਾਂਟੋ, 20 ਫਰਵਰੀ (ਪੋਸਟ ਬਿਊਰੋ): ਡੈਲਟਾ ਕੰਪਨੀ ਨੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਏ ਹਾਦਸੇ ਵਿਚ ਜ਼ਖ਼ਮੀ ਲੋਕਾਂ ਨੂੰ 30 ਹਜ਼ਾਰ ਡਾਲਰ ਦੀ ਪੇਸ਼ਕਸ਼ ਕੀਤੀ ਹੈ। ਜਾਂਚ ਕਰਤਾਵਾਂ ਨੇ ਸੋਮਵਾਰ ਨੂੰ ਹਾਦਸਾਗ੍ਰਸਤ ਜਹਾਜ਼ ਦੇ ਮਲਬੇ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਹਾਦਸੇ ਮਗਰੋਂ ਹਵਾਈ ਅੱਡੇ ਦੇ ਪੰਜ ਰਨਵੇਅ ਵਿੱਚੋਂ ਦੋ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਕਈ ਉਡਾਣਾਂ ਵਿੱਚ ਦੇਰੀ ਹੋਈ ਹੈ ਅਤੇ ਕਈਆਂ ਨੂੰ ਲਗਾਤਾਰ ਤੀਜੇ ਦਿਨ ਰੱਦ ਕੀਤਾ ਗਿਆ ਹੈ। ਹਾਦਸੇ ਵਿੱਚ ਕੁੱਲ 21 ਲੋਕ ਜ਼ਖਮੀ ਹੋਏ ਹਨ, ਹਾਲਾਂਕਿ ਉਨ੍ਹਾਂ ਵਿੱਚੋਂ 20 ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ