ਟੋਰਾਂਟੋ, 27 ਫਰਵਰੀ (ਪੋਸਟ ਬਿਊਰੋ) : ਟੋਰਾਂਟੋ ਦੇ ਵੈਸਟਨ ਇਲਾਕੇ ਵਿਚ ਬੁੱਧਵਾਰ ਦੁਪਹਿਰ ਨੂੰ ਇਕ ਵਿਅਕਤੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਵਿਅਕਤੀ ਨੂੰ ਗੰਭੀਰ ਜ਼ਖ਼ਮਾਂ ਦੇ ਨਾਲ ਹਸਪਤਾਲ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸ਼ਾਮ ਕਰੀਬ 6 ਵਜੇ ਉਨ੍ਹਾਂ ਨੂੰ ਲਾਰੈਂਸ ਐਵੇਨਿਊ ਵੈਸਟ ਦੇ ਉਤਰ ਵਿੱਚ ਵੈਸਟਨ ਰੋਡ ਉੱਤੇ ਕਈ ਗੋਲੀਆਂ ਦੀ ਆਵਾਜ਼ ਸੁਣਾਈ ਦੇਣ ਦੀ ਸੂਚਨਾ ਮਿਲੀ। ਪੁਲਸ ਨੇ ਸ਼ੱਕੀ ਬਾਰੇ ਦੱਸਦਿਆਂ ਕਿਹਾ ਕਿ ਮੁਲਜ਼ਮ ਦੇ ਛੋਟੇ ਵਾਲ ਹਨ। ਉਹ ਗ਼ੈਰ ਗੋਰਾ ਹੈ, ਜਿਸ ਨੇ ਕਾਲੇ ਕੱਪੜੇ ਪਹਿਨੇ ਹੋਏ ਹਨ। ਇਸ ਗੋਲੀਬਾਰੀ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੈ