ਟੋਰਾਂਟੋ, 27 ਫਰਵਰੀ (ਪੋਸਟ ਬਿਊਰੋ): ਕੈਂਪਬੇਲਫੋਰਡ, ਓਂਟਾਰੀਓ ਦੇ ਇੱਕ ਹਾਈ ਸਕੂਲ ਵਿੱਚ 15 ਸਾਲਾ ਲੜਕਾ ਲੋਡਿਡ ਗੰਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਅਤੇ ਵਿਦਿਆਰਥੀਆਂ ਨੂੰ ਹਥਿਆਰਾਂ ਨਾਲ ਧਮਕਾਉਣ ਦੇ ਚਾਰਜਿਜ਼ ਲੱਗੇ ਹਨ।
ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਦੁਪਹਿਰ ਤੋਂ ਬਾਅਦ ਉਨ੍ਹਾਂ ਨੂੰ ਬੁਲਾਇਆ ਗਿਆ, ਜਦੋਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਸਕੂਲ ਵਿੱਚ ਇੱਕ ਵਿਦਿਆਰਥੀ ਕੋਲ ਕੁੱਝ ਹਥਿਆਰ ਹਨ।
ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਸੀ। ਪੁਲਿਸ ਨੇ ਪਹੁੰਚਕੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਅਤੇ ਪੁਲਿਸ ਨੇ ਕਿਹਾ ਕਿ ਉਹ ਇਸ ਘਟਨਾ ਦੇ ਸੰਬੰਧ ਵਿੱਚ ਕਿਸੇ ਹੋਰ ਸ਼ੱਕੀ ਦੀ ਭਾਲ ਨਹੀਂ ਕਰ ਰਹੇ ਹੈ। ਓਪੀਪੀ ਨੇ ਘਟਨਾ ਬਾਰੇ ਵਿੱਚ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਹੈਂਡਗੰਨ, ਗੋਲੀ-ਸਿੱਕਾ ਅਤੇ ਕਈ ਧਾਰਦਾਰ ਹਥਿਆਰ ਜ਼ਬਤ ਕੀਤੇ ਹਨ।