Welcome to Canadian Punjabi Post
Follow us on

29

March 2025
 
ਪੰਜਾਬ

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

March 04, 2025 07:10 AM

ਚੰਡੀਗੜ੍ਹ, 4 ਮਾਰਚ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।
ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਾਜਿ਼ਲਕਾ ਏਰੀਏ ਅਧੀਨ ਢਿੱਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਈ.ਟੀ.ਓ. ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ. ਪੰਜਾਬ ਸਰਕਾਰ ਦੀ ਇਕ ਹੋਰ ਪਹਿਲ: ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ 'ਤੇ ਛਾਪੇਮਾਰੀ, 110 ਨਸ਼ਾ ਤਸਕਰ ਕਾਬੂ