ਇਸਲਾਮਾਬਾਦ, 5 ਮਾਰਚ (ਪੋਸਟ ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਧੰਨਵਾਦ ਕੀਤਾ ਹੈ। ਅੱਜ ਅਮਰੀਕੀ ਸੰਸਦ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ 2021 ਵਿੱਚ, ਅਫਗਾਨਿਸਤਾਨ ਵਿੱਚ ਅੱਤਵਾਦੀਆਂ ਦੁਆਰਾ 13 ਅਮਰੀਕੀ ਸੈਨਿਕ ਮਾਰੇ ਗਏ ਸਨ। ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਫੜ੍ਹਨ ਵਿੱਚ ਮਦਦ ਕੀਤੀ ਸੀ।
ਸ ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਅੱਜ 2021 ਦੇ ਕਾਬੁਲ ਹਵਾਈ ਅੱਡੇ 'ਤੇ ਹੋਏ ਬੰਬ ਧਮਾਕੇ ਵਿੱਚ ਸ਼ਾਮਿਲ ਅੱਤਵਾਦੀ ਮੁਹੰਮਦ ਸ਼ਰੀਫਉੱਲਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਪਾਕਿਸਤਾਨ ਦੇ ਸਹਿਯੋਗ ਦਾ ਜਿ਼ਕਰ ਕੀਤਾ। ਸ਼ਰੀਫਉੱਲਾ ਦੀ ਗ੍ਰਿਫ਼ਤਾਰੀ ਵਿੱਚ ਪਾਕਿਸਤਾਨ ਦੀ ਭੂਮਿਕਾ ਨੂੰ ਸਵੀਕਾਰ ਕਰਨ ਅਤੇ ਪ੍ਰਸ਼ੰਸਾ ਕਰਨ ਲਈ ਟਰੰਪ ਦਾ ਧੰਨਵਾਦ।
ਪਾਕਿਸਤਾਨ ਨੇ ਹਮੇਸ਼ਾ ਅੱਤਵਾਦੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਾਡਾ ਉਦੇਸ਼ ਇਹ ਹੈ ਕਿ ਅੱਤਵਾਦੀ ਸਾਡੀ ਜ਼ਮੀਨ ਦੀ ਵਰਤੋਂ ਕਿਸੇ ਹੋਰ ਦੇਸ਼ ਵਿਰੁੱਧ ਕੰਮ ਕਰਨ ਲਈ ਨਾ ਕਰ ਸਕਣ।