ਓਟਵਾ, 12 ਮਾਰਚ (ਪੋਸਟ ਬਿਊਰੋ): ਮਾਰਕ ਕਾਰਨੀ ਆਪਣੇ ਮੰਤਰੀ ਮੰਡਲ ਨਾਲ ਸ਼ੁੱਕਰਵਾਰ ਨੂੰ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣਗੇ।
ਉਨ੍ਹਾਂ ਨੇ ਪਿਛਲੇ ਐਤਵਾਰ ਨੂੰ ਲਿਬਰਲ ਲੀਡਰਸਿ਼ਪ ਵਿੱਚ ਜਿੱਤ ਹਾਸਿਲ ਕੀਤੀ ਸੀ। ਹੁਣ ਕਾਰਨੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਅਹੁਦਾ ਕਬੂਲ ਕਰਨਗੇ।
ਗਵਰਨਰ ਜਨਰਲ ਮੈਰੀ ਸਾਈਮਨ ਦੇ ਦਫ਼ਤਰ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਧਾਨ ਮੰਤਰੀ ਅਤੇ ਕੈਨੇਡੀਅਨ ਮੰਤਰੀ ਮੰਡਲ ਦੇ ਮੈਬਰਾਂ ਦਾ ਸਹੁੰ ਚੁੱਕ ਸਮਾਰੋਹ ਰਾਇਡਿਊ ਹਾਲ ਬਾਲਰੂਮ ਵਿੱਚ ਸਵੇਰੇ 11 ਵਜੇ ਹੋਵੇਗਾ।