Welcome to Canadian Punjabi Post
Follow us on

13

March 2025
 
ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

March 13, 2025 09:23 AM

ਚੰਡੀਗੜ੍ਹ, 13 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।

ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀ:
ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਵਧੇਰੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ ਨਾਲ ਕੀਤੇ ਸਮਝੌਤੇ (ਐਮ.ਓ.ਯੂ.) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ। ਇਸ ਐਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ਵਿੱਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।

ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ ਖੁੱਲ੍ਹਣਗੇ 40 ਹੁਨਰ ਸਿੱਖਿਆ ਸਕੂਲ:
ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿੱਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿੱਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਦਿੱਤੀ ਪ੍ਰਵਾਨਗੀ:
ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਜਿ਼ਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ ਸੋਹਾਣਾ ਹਸਪਤਾਲ ਗਲੌਕੋਮਾ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਕਾਥਨ ਦਾ ਆਯੋਜਨ ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜ਼ਰ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ `ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ