Welcome to Canadian Punjabi Post
Follow us on

15

March 2025
 
ਪੰਜਾਬ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

March 14, 2025 09:29 AM

-ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਓ.ਟੀ.ਐਸ. ਸਕੀਮ ਸ਼ੁਰੂ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ, ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ) ਲਾਗੂ ਕਰਨ 'ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਹਾ ਕਿ ਇਹ ਕਦਮ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਮੋਹਰ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਿਕੇਸ਼ਨ ਦੇ ਅਨੁਸਾਰ ਓ.ਟੀ.ਐਸ. ਸਕੀਮ ਸਿਰਫ਼ ਪਲਾਟ ਦੀ ਮੂਲ ਕੀਮਤ ਅਤੇ ਪਲਾਟ ਦੀ ਵਧੀ ਹੋਈ ਜ਼ਮੀਨ ਦੀ ਕੀਮਤ 'ਤੇ ਲਾਗੂ ਹੋਵੇਗੀ। ਇਸ ਸਕੀਮ ਦੇ ਤਹਿਤ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਪਲਾਟ ਦੀ ਮੂਲ ਕੀਮਤ ਦੇ ਬਕਾਏ ਦੀ ਵਸੂਲੀ ਦੰਡ ਵਿਆਜ਼ ‘ਤੇ 100 ਫੀਸਦ ਦੀ ਛੋਟ ਅਤੇ ਡਿਫਾਲਟ ਰਕਮ 'ਤੇ ਮਹਿਜ਼ 8 ਫੀਸਦ ਸਾਲਾਨਾ ਸਧਾਰਨ ਵਿਆਜ ਵਸੂਲ ਕੇ ਕੀਤੀ ਜਾਵੇਗੀ। ਸਕੀਮ ਤਹਿਤ ਮੂਲ ਰਕਮ ਕਿਸੇ ਵੀ ਤਰੀਕੇ ਨਾਲ ਮੁਆਫ਼ ਨਹੀਂ ਕੀਤੀ ਜਾਵੇਗੀ। ਇਸੇ ਤਰ੍ਹਾਂ ਇਹ ਸਕੀਮ ਸਿਰਫ਼ ਸਕੀਮ ਸਬੰਧੀ ਵਿਆਜ (ਜਿਵੇਂ ਵਸੂਲਣ ਯੋਗ ਹੋਵੇ) ਅਤੇ ਦੰਡ ਵਿਆਜ 'ਤੇ ਲਾਗੂ ਹੋਵੇਗੀ ਅਤੇ ਜ਼ਮੀਨ ਦੀ ਵਧੀ ਹੋਈ ਅਸਲ ਕੀਮਤ (ਪੀ.ਐਸ.ਆਈ.ਈ.ਸੀ. ਦੁਆਰਾ ਜ਼ਮੀਨ ਦੇ ਮਾਲਕਾਂ ਨੂੰ ਮਾਣਯੋਗ ਅਦਾਲਤ ਦੁਆਰਾ ਲਗਾਏ ਗਏ ਵਿਆਜ ਸਮੇਤ ਅਦਾ ਕੀਤੀ ਰਕਮ) ਕਿਸੇ ਵੀ ਤਰੀਕੇ ਨਾਲ ਮੁਆਫ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਡਿਫਾਲਟਰ ਪਲਾਟ ਧਾਰਕਾਂ/ਅਲਾਟੀਆਂ ਨੂੰ 31 ਦਸੰਬਰ 2025 ਨੂੰ ਜਾਂ ਇਸ ਤੋਂ ਪਹਿਲਾਂ ਆਪਣੇ ਬਕਾਏ ਦਾ ਭੁਗਤਾਨ ਕਰਨਾ ਹੋਵੇਗਾ। ਪਲਾਟ ਧਾਰਕ/ਅਲਾਟੀਆਂ ਜਿਨ੍ਹਾਂ ਦੀ ਅਲਾਟਮੈਂਟ ਪਹਿਲਾਂ ਹੀ ਰੱਦ ਹੋ ਚੁੱਕੀ ਹੈ, ਉਹ ਵੀ ਆਪਣੇ ਬਕਾਏ ਦਾ ਭੁਗਤਾਨ ਕਰਨ ਅਤੇ ਪਲਾਟ ਦੀ ਰੱਦ ਕੀਤੀ ਅਲਾਟਮੈਂਟ ਦੀ ਬਹਾਲੀ ਕਰਵਾ ਸਕਣਗੇ (ਰੱਦ ਕੀਤੇ/ਵਾਪਸ ਲਏ ਪਲਾਟਾਂ ਨੂੰ ਛੱਡ ਕੇ, ਜੋ ਖਾਲੀ ਪਏ ਹਨ ਜਾਂ ਜਿਨ੍ਹਾਂ ਨੂੰ ਦੁਬਾਰਾ ਅਲਾਟ ਕੀਤਾ ਗਿਆ ਹੈ)। ਅਲਾਟਮੈਂਟ ਦੀ ਬਹਾਲੀ ਲਈ ਹੋਰ ਲਾਗੂ ਬਕਾਏ ਜਿਵੇਂ ਜ਼ਮੀਨ ਦੀ ਵਧੀ ਹੋਈ ਕੀਮਤ, ਐਕਸਟੈਂਸ਼ਨ ਫੀਸ, ਹਰਜਾਨਾ, ਜੇਕਰ ਅਦਾਲਤ ਵਲੋਂ ਲਗਾਇਆ ਗਿਆ ਹੈ, ਆਦਿ ਵੀ ਅਦਾ ਕਰਨੇ ਹੋਣਗੇ। ਹਾਲਾਂਕਿ, ਰੱਦ ਕੀਤੇ ਪਲਾਟਾਂ ਦੀ ਬਹਾਲੀ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜੇਕਰ ਅਲਾਟੀਆਂ ਦੁਆਰਾ ਇਸ ਸਬੰਧੀ ਕੀਤੀ ਗਈ ਅਪੀਲ ਨੂੰ ਜਾਂਚ ਕਮੇਟੀ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਓ.ਟੀ.ਐਸ. ਸਕੀਮ ਅਨੁਸਾਰ ਬਕਾਏ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਕੀਤੀ ਜਾਂਦੀ ਹੈ।
ਜੇਕਰ ਡਿਫਾਲਟਰ ਪਲਾਟ ਧਾਰਕ/ਅਲਾਟੀ ਇਸ ਓ.ਟੀ.ਐਸ. ਸਕੀਮ ਅਨੁਸਾਰ ਆਪਣੇ ਬਕਾਏ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਇਹ ਬਕਾਏ ਸਬੰਧਤ ਅਲਾਟਮੈਂਟ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਵਸੂਲੇ ਜਾਣਗੇ । ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਡਿਫਾਲਟਰ ਪਲਾਟ ਧਾਰਕਾਂ/ਅਲਾਟੀਆਂ 'ਤੇ ਲਾਗੂ ਹੋਵੇਗੀ ਜਿਨ੍ਹਾਂ ਦੀ ਅਸਲ ਅਲਾਟਮੈਂਟ 01.01.2020 ਨੂੰ ਜਾਂ ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਸੀ।
ਇਹ ਸਕੀਮ ਪੀ.ਐਸ.ਆਈ.ਈ.ਸੀ. ਦੁਆਰਾ ਸੂਬੇ ਭਰ ਵਿੱਚ ਵਿਕਸਤ ਕੀਤੇ ਗਏ ਉਦਯੋਗਿਕ ਫੋਕਲ ਪੁਆਇੰਟਾਂ ‘ਚ ਮੌਜੂਦ ਸਾਰੇ ਉਦਯੋਗਿਕ ਪਲਾਟਾਂ/ਸ਼ੈੱਡਾਂ ਅਤੇ ਰਿਹਾਇਸ਼ੀ ਪਲਾਟਾਂ 'ਤੇ ਲਾਗੂ ਹੋਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਜਿ਼ਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ ਸੋਹਾਣਾ ਹਸਪਤਾਲ ਗਲੌਕੋਮਾ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਕਾਥਨ ਦਾ ਆਯੋਜਨ ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ