Welcome to Canadian Punjabi Post
Follow us on

29

March 2025
 
ਪੰਜਾਬ

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ: ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

March 26, 2025 04:32 AM

-ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ


ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ): ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਾਜਿ਼ਲਕਾ ਏਰੀਏ ਅਧੀਨ ਢਿੱਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਈ.ਟੀ.ਓ. ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ. ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ 'ਤੇ ਛਾਪੇਮਾਰੀ, 110 ਨਸ਼ਾ ਤਸਕਰ ਕਾਬੂ ਯੁੱਧ ਨਸਿ਼ਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ