ਟੋਰਾਂਟੋ, 27 ਮਾਰਚ (ਪੋਸਟ ਬਿਊਰੋ): ਈਟੋਬਿਕੋਕ ਵਿੱਚ ਬੁੱਧਵਾਰ ਸ਼ਾਮ ਨੂੰ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 9 ਵਜੇ ਦੇ ਕਰੀਬ ਮਾਰਟਿਨ ਗਰੋਵ ਅਤੇ ਐਲਬੀਅਨ ਰੋਡ ਦੇ ਇਲਾਕੇ ‘ਚ ਇੱਕ ਵਿਅਕਤੀ ਨੂੰ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਜਦੋਂ ਅਧਿਕਾਰੀ ਉੱਥੇ ਪੁੱਜੇ ਤਾਂ ਉਨ੍ਹਾਂ ਨੂੰ ਇੱਕ ਜ਼ਖ਼ਮੀ ਵਿਅਕਤੀ ਮਿਲਿਆ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਵਿਅਕਤੀ ਨੂੰ ਮ੍ਰਿਤ ਐਲਾਨ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।