Welcome to Canadian Punjabi Post
Follow us on

31

March 2025
 
ਪੰਜਾਬ

ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

March 27, 2025 08:28 AM

-52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ
ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ।
ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ, ਪੰਜਾਬ ਅਧੀਨ ਕਿਰਤ ਇੰਸਪੈਕਟਰ ਦੀਆਂ ਕੁੱਲ 95 ਪ੍ਰਵਾਨਤ ਅਸਾਮੀਆਂ ਹਨ, ਜਿਨ੍ਹਾਂ ਵਿਰੁੱਧ ਇਸ ਸਮੇਂ 35 ਕਿਰਤ ਇੰਸਪੈਕਟਰ ਕੰਮ ਕਰ ਰਹੇ ਹਨ। ਕਿਰਤ ਇੰਸਪੈਕਟਰਾਂ ਦੀ ਘਾਟ ਹੋਣ ਕਾਰਨ ਇੱਕ ਕਰਮਚਾਰੀ ਕੋਲ ਪੱਕੀ ਤੈਨਾਤੀ ਦੀ ਥਾਂ ਤੋਂ ਇਲਾਵਾ ਹੋਰ ਸਰਕਲਾਂ ਦਾ ਵਾਧੂ ਚਾਰਜ ਵੀ ਦਿੱਤਾ ਹੋਇਆ ਹੈ, ਜਿਸ ਕਾਰਨ ਕਿਰਤ ਇੰਸਪੈਕਟਰਾਂ ਵੱਲੋਂ ਹਰੇਕ ਸਰਕਲ ਵਿੱਚ ਹਾਜ਼ਰ ਹੋ ਕੇ ਕੰਮ ਕਰਨਾ ਸੰਭਵ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਰਤ ਇੰਸਪੈਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 09-03-2025 ਨੂੰ ਲਿਖਤੀ ਪ੍ਰੀਖਿਆ ਲਈ ਜਾ ਚੁੱਕੀ ਹੈ। ਜਲਦ ਹੀ ਭਰਤੀ ਪ੍ਰੀਕ੍ਰਿਆ ਮੁਕੰਮਲ ਹੋਣ ਉਪਰੰਤ ਵਿਭਾਗ ਨੂੰ ਨਵੇਂ 52 ਕਿਰਤ ਇੰਸਪੈਕਟਰ ਉਪਲਬਧ ਹੋ ਜਾਣਗੇ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਕਿਰਤ ਵਿਭਾਗ ਵੱਲੋਂ “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਚਲਾਈ ਗਈ ਹੈ, ਜਿਸ ਰਾਹੀਂ ਕਿਰਤੀ ਘਰ ਬੈਠੇ ਹੀ ਬਤੌਰ ਲਾਭਪਾਤਰੀ ਰਜਿਸਟ੍ਰੇਸ਼ਨ/ਰੀਨਿਊਵਲ ਕਰਵਾ ਸਕਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਾਜਿ਼ਲਕਾ ਏਰੀਏ ਅਧੀਨ ਢਿੱਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਈ.ਟੀ.ਓ. ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ. ਪੰਜਾਬ ਸਰਕਾਰ ਦੀ ਇਕ ਹੋਰ ਪਹਿਲ: ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ 'ਤੇ ਛਾਪੇਮਾਰੀ, 110 ਨਸ਼ਾ ਤਸਕਰ ਕਾਬੂ ਯੁੱਧ ਨਸਿ਼ਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ