Welcome to Canadian Punjabi Post
Follow us on

19

April 2025
ਬ੍ਰੈਕਿੰਗ ਖ਼ਬਰਾਂ :
ਹਰਿਆਣਾ ਵਿੱਚ ਰੀਲ ਨੂੰ ਲੈ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲਗੁਜਰਾਤ ਵਿੱਚ ਬੱਸ ਤੇ ਰਿਕਸ਼ਾ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤਮੇਰਠ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਫਿਰ 10 ਵਾਰ ਸੱਪ ਤੋਂ ਡੰਗ ਮਰਵਾਇਆ ਉਪ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਗਟਾਈ ਨਾਰਾਜ਼ਗੀ, ਕਿਹਾ- ਅਦਾਲਤਾਂ ਰਾਸ਼ਟਰਪਤੀ ਨੂੰ ਹੁਕਮ ਨਹੀਂ ਦੇ ਸਕਦੀਆਂਸੀ.ਬੀ.ਆਈ. ਵੱਲੋਂ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਛਾਪਾਯੂਕਰੇਨ ਨੇ ਚੀਨੀ ਸੈਨਿਕਾਂ ਨੂੰ ਮੀਡੀਆ ਸਾਹਮਣੇ ਕੀਤਾ ਪੇਸ਼, ਪਿਛਲੇ ਹਫ਼ਤੇ ਫੜ੍ਹਿਆ ਸੀਬ੍ਰਿਟੇਨ ਵਿੱਚ ਅਦਾਲਤ ਨੇ ਰਾਖਵਾਂਕਰਨ ਦੇਣ ਤੋਂ ਕੀਤਾ ਇਨਕਾਰ, ਟਰਾਂਸਜੈਂਡਰ ਨੂੰ ਔਰਤ ਨਹੀਂ ਮੰਨਿਆ ਜਾਵੇਗਾ ਪਾਕਿਸਤਾਨੀ ਫੌਜ ਮੁਖੀ ਮੁਨੀਰ ਨੇ ਕਿਹਾ- ਸਾਡੀ ਸੋਚ ਅਤੇ ਇੱਛਾਵਾਂ ਹਿੰਦੂਆਂ ਤੋਂ ਵੱਖਰੀਆਂ ਹਨ, ਇਸ ਲਈ ਦੋ ਵੱਖਰੇ ਦੇਸ਼ ਬਣੇ
 
ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ

April 17, 2025 09:21 AM

-ਸੌਂਦ ਵੱਲੋਂ ਖੰਨਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 71.15 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਚੰਡੀਗੜ੍ਹ, 17 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ। ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ 'ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ਕਰਵਾ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖਿਡਾਰੀ ਹੋਰ ਮੈਡਲ ਜਿੱਤ ਸਕਣ ਦੇ ਸਮਰੱਥ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਸੁਧਾਰਣ ਵਿੱਚ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ ਹਲਕੇ ਦੇ ਕਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਸਮੇਤ ਸਕੂਲਾਂ ਦੀ ਨੁਹਾਰ ਬਦਲਣ ਸਬੰਧੀ ਉਦਘਾਟਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਦਾ ਸਿਲਸਿਲਾ ਜਾਰੀ ਰਹੇਗਾ।
ਕੈਬਨਿਟ ਮੰਤਰੀ ਨੇ ਜਿਹੜੇ ਪੰਜ ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ, ਉਨ੍ਹਾਂ ਵਿੱਚ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਰੂਮ, 19.10 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ 2.28 ਲੱਖ ਰੁਪਏ ਬੱਚਿਆਂ ਦੇ ਵਿੱਦਿਅਕ ਟੂਰ ਲਈ ਦਿੱਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 5 ਵਿੱਚ 1.60 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਗਏ ਹੈ।
ਇਸੇ ਤਰ੍ਹਾਂ ਖੰਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 6 ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਕਮਰਾ ਅਤੇ 2 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਤਿਆਰ ਕਰਵਾਏ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 8 ਵਿਚ 6.26 ਲੱਖ ਰੁਪਏ ਦੀ ਲਾਗਤ ਨਾਲ ਕਮਰੇ ਦੀ ਮੁਰੰਮਤ, 3.44 ਲੱਖ ਰੁਪਏ ਦੀ ਲਾਗਤ ਕਲਾਸ ਰੂਮ ਦੀ ਮੁਰੰਮਤ, 5.94 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਹੋਰ ਮੁਰੰਮਤ ਕਾਰਜ ਅਤੇ 3 ਲੱਖ ਰੁਪਏ ਨਾਲ ਸਕੂਲ ਦੇ ਕਮਰਿਆਂ ਦੀਆਂ ਛੱਤਾਂ ਰਿਪੇਅਰ ਕਰਵਾਈਆ ਗਈਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 9 ਵਿਚ 15.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰੇ ਤਿਆਰ ਕਰਵਾਏ ਗਏ ਹਨ।
ਸੌਂਦ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਨਾ ਸਿਰਫ ਪੜ੍ਹਾਈ ਵਿੱਚ ਹੀ ਬਲਕਿ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਸਕਣ।
ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਇਸ ਗੱਲ ‘ਤੇ ਮਾਣ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਕਿਉਂ ਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਬਹੁਤ ਸਾਰੇ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਸੌਂਦ