ਟੋਰਾਂਟੋ, 21 ਅਪ੍ਰੈਲ (ਪੋਸਟ ਬਿਊਰੋ): ਟੋਰਾਂਟੋ ਦੇ ਡਾਊਨਟਾਊਨ ਵਿੱਚ ਐਤਵਾਰ ਨੂੰ ਇੱਕ ਟੈਕਸੀ ਅਤੇ ਇੱਕ ਹੋਰ ਵਾਹਨ ਵਿਚਕਾਰ ਹੋਈ ਟੱਕਰ ਤੋਂ ਬਾਅਦ 50 ਸਾਲ ਦੇ ਇੱਕ ਵਿਅਕਤੀ ਜ਼ਖ਼ਮੀ ਜੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਟੋਰਾਂਟੋ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਯੋਂਗ ਸਟਰੀਟ ਅਤੇ ਲੇਕ ਸ਼ੋਰ ਬੁਲੇਵਾਰਡ ਦੇ ਖੇਤਰ ਵਿੱਚ ਦੁਪਹਿਰ ਕਰੀਬ 2 ਵਜੇ ਇੱਕ ਹਾਦਸੇ ਦੀ ਸੂਚਨਾ ਮਿਲੀ। ਪੈਰਾਮੈਡਿਕਸ ਨੇ ਦੱਸਿਆ ਕਿ ਉਹ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਉਨ੍ਹਾਂ ਨੂੰ ਤਿੰਨ ਵਿਅਕਤੀ ਮਿਲੇ, ਜਿਨ੍ਹਾਂ ਵਿੱਚੋਂ ਇੱਕ ਨੂੰ ਗੰਭੀਰ ਜ਼ਖ਼ਮਾਂ ਨਾਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਹਸਪਤਾਲ ਲਿਜਾਇਆ ਗਿਆ ਵਿਅਕਤੀ ਟੈਕਸੀ ਦਾ ਡਰਾਈਵਰ ਹੈ। ਉਨ੍ਹਾਂ ਕਿਹਾ ਕਿ ਦੂਜਾ ਡਰਾਈਵਰ ਮੌਕੇ 'ਤੇ ਹੀ ਰਿਹਾ। ਪੁਲਿਸ ਦੀ ਜਾਂਚ ਦੌਰਾਨ ਵੈਸਟਬਾਉਂਡ ਲੇਕ ਸ਼ੋਰ ਨੂੰ ਯੋਂਗ ਸਟਰੀਟ 'ਤੇ ਬੰਦ ਕਰ ਦਿੱਤਾ ਗਿਆ ਸੀ, ਪਰ ਹੁਣ ਇਸਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ।