Welcome to Canadian Punjabi Post
Follow us on

23

April 2025
ਬ੍ਰੈਕਿੰਗ ਖ਼ਬਰਾਂ :
ਪੁਲਿਸ ਨੇ ਓਸ਼ਵਾ ਵਿੱਚ ਜਿਨਸੀ ਹਮਲੇ ਦੇ ਮੁਲਜ਼ਮ ਦੀ ਫੋਟੋ ਸਾਂਝੀ ਕੀਤੀਪੁਲਿਸ ਭਰਤੀ ਪੀਕਿਰਿਆ `ਚ ਪ੍ਰਾਪਤ ਕਰ ਰਹੇ ਹਾਂ ਗਤੀ : ਲਿਪਿੰਸਕੀਦੱਖਣ-ਪੱਛਮੀ ਸਕਾਰਬਰੋ ਵਿੱਚ ਵਿਅਕਤੀ 'ਤੇ ਹਮਲਾ ਕਰਨ ਵਾਲੇ ਦੀ ਭਾਲ `ਚ ਪੁਲਿਸਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਬਿਆਨ: ਪਾਕਿਸਤਾਨ ਦਾ ਪਹਿਲਗਾਮ ਅੱਤਵਾਦੀ ਹਮਲੇ ਨਾਲ ਕੋਈ ਸੰਬੰਧ ਨਹੀਂਪਹਿਲਗਾਮ ਵਿੱਚ ਸੈਲਾਨੀਆਂ 'ਤੇ ਹਮਲਾ: ਬਿਹਾਰ ਆਈਬੀ ਅਧਿਕਾਰੀ ਦੀ ਮੌਤਪੁਲਵਾਮਾ ਤੋਂ ਬਾਅਦ ਪਹਿਲਗਾਮ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ, ਅਮਿਤ ਸ਼ਾਹ ਨੇ ਮ੍ਰਿਤਕਾਂ ਨੂੰ ਦਿੱਤੀ ਸ਼ਰਧਾਂਜਲੀ ਦਿੱਤੀਪਹਿਲਗਾਮ ਅੱਤਵਾਦੀ ਹਮਲੇ ਵਿੱਚ ਹਰਿਆਣਾ ਦੇ ਲੈਫਟੀਨੈਂਟ ਦੀ ਮੌਤਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ : ਲੋਕ ਸਭਾ ਸਪੀਕਰ
 
ਭਾਰਤ

ਪੁਲਵਾਮਾ ਤੋਂ ਬਾਅਦ ਪਹਿਲਗਾਮ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ, ਅਮਿਤ ਸ਼ਾਹ ਨੇ ਮ੍ਰਿਤਕਾਂ ਨੂੰ ਦਿੱਤੀ ਸ਼ਰਧਾਂਜਲੀ ਦਿੱਤੀ

April 23, 2025 01:35 AM

-ਲਸ਼ਕਰ-ਏ-ਤੋਇਬਾ ਨੇ ਹਮਲੇ ਦੀ ਲਈ ਜਿ਼ੰਮੇਵਾਰੀ
ਸ੍ਰੀਨਗਰ, 23 ਅਪ੍ਰੈਲ (ਪੋਸਟ ਬਿਊਰੋ): ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਦੁਪਹਿਰ ਸਮੇਂ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ। ਮੰਗਲਵਾਰ ਦੁਪਹਿਰ 2:45 ਵਜੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਇਸ ਹਮਲੇ ਵਿੱਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਲਸ਼ਕਰ-ਏ-ਤੋਇਬਾ ਦੇ ਵਿੰਗ ਦ ਰੇਸਿਸਟੈਂਸ ਫਰੰਟ (ਟੀਆਰਐੱਫ) ਨੇ ਹਮਲੇ ਦੀ ਜਿ਼ੰਮੇਵਾਰੀ ਲਈ ਹੈ। ਗੋਲੀਬਾਰੀ ਤੋਂ ਬਾਅਦ ਅੱਤਵਾਦੀ ਭੱਜ ਗਏ। ਖੁਫੀਆ ਸੂਤਰਾਂ ਨੇ ਦੱਸਿਆ ਕਿ ਪਹਿਲਗਾਮ ਹਮਲੇ ਵਿੱਚ ਦੋ ਵਿਦੇਸ਼ੀ ਅੱਤਵਾਦੀ ਅਤੇ ਦੋ ਸਥਾਨਕ ਅੱਤਵਾਦੀ ਸ਼ਾਮਿਲ ਸਨ। ਇਸ ਦੌਰਾਨ, ਫੌਜ ਨੇ ਉੜੀ ਵਿੱਚ ਘੁਸਪੈਠ ਕਰਨ ਦੀ ਕੋਸਿ਼ਸ਼ ਕਰ ਰਹੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਸੈਲਾਨੀਆਂ ਨੂੰ ਗੋਲੀ ਮਾਰਨ ਤੋਂ ਪਹਿਲਾਂ, ਅੱਤਵਾਦੀਆਂ ਨੇ ਉਨ੍ਹਾਂ ਦੇ ਨਾਮ ਪੁੱਛੇ ਅਤੇ ਉਨ੍ਹਾਂ ਤੋਂ ਕਲਮਾ ਵੀ ਪੜ੍ਹਵਾਇਆ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓੜੀਸ਼ਾ ਦੇ ਸੈਲਾਨੀ ਸ਼ਾਮਿਲ ਹਨ। ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ।
ਹਮਲੇ ਤੋਂ ਬਾਅਦ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀਨਗਰ ਵਿੱਚ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਸਾਊਦੀ ਅਰਬ ਦੇ ਆਪਣੇ ਦੋ ਦਿਨਾਂ ਦੌਰੇ ਨੂੰ ਛੱਡ ਕੇ ਭਾਰਤ ਵਾਪਿਸ ਪਰਤ ਆਏ ਹਨ।
14 ਫਰਵਰੀ 2019 ਨੂੰ ਪੁਲਵਾਮਾ ਹਮਲੇ ਤੋਂ ਬਾਅਦ ਇਹ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਹਮਲਾ ਹੈ। ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫਲੇ 'ਤੇ ਆਤਮਘਾਤੀ ਹਮਲਾ ਹੋਇਆ ਸੀ, ਜਿਸ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ। ਜੈਸ਼-ਏ-ਮੁਹੰਮਦ ਨੇ ਇਸਦੀ ਜਿ਼ੰਮੇਵਾਰੀ ਲਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹਮਲਾ: ਬਿਹਾਰ ਆਈਬੀ ਅਧਿਕਾਰੀ ਦੀ ਮੌਤ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਹਰਿਆਣਾ ਦੇ ਲੈਫਟੀਨੈਂਟ ਦੀ ਮੌਤ ਅਮਰੀਕਾ ਦੇ ਉਪ ਰਾਸ਼ਟਰਪਤੀ ਨੇ ਪਰਿਵਾਰ ਸਮੇਤ ਵੇਖਿਆ ਆਮੇਰ ਦਾ ਕਿਲ੍ਹਾ ਯੂਪੀਐੱਸਸੀ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ 2024 ਦਾ ਅੰਤਿਮ ਨਤੀਜਾ ਜਾਰੀ, ਸ਼ਕਤੀ ਦੂਬੇ ਪਹਿਲੇ, ਹਰਸਿ਼ਤਾ ਗੋਇਲ ਦੂਜੇ ਅਤੇ ਅਰਚਿਤ ਤੀਜੇ ਸਥਾਨ `ਤੇ ਹਰਿਆਣਾ ਵਿੱਚ ਰੀਲ ਨੂੰ ਲੈ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ ਗੁਜਰਾਤ ਵਿੱਚ ਬੱਸ ਤੇ ਰਿਕਸ਼ਾ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤ ਮੇਰਠ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਫਿਰ 10 ਵਾਰ ਸੱਪ ਤੋਂ ਡੰਗ ਮਰਵਾਇਆ ਉਪ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਗਟਾਈ ਨਾਰਾਜ਼ਗੀ, ਕਿਹਾ- ਅਦਾਲਤਾਂ ਰਾਸ਼ਟਰਪਤੀ ਨੂੰ ਹੁਕਮ ਨਹੀਂ ਦੇ ਸਕਦੀਆਂ ਸੀ.ਬੀ.ਆਈ. ਵੱਲੋਂ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਛਾਪਾ ਦਿੱਲੀ ਵਿੱਚ ਲੈਂਡਿੰਗ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈੱਸ ਦੇ ਪਾਇਲਟ ਦੀ ਮੌਤ