Welcome to Canadian Punjabi Post
Follow us on

27

April 2025
 
ਪੰਜਾਬ

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

April 24, 2025 09:39 AM

-ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ
- ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ
ਚੰਡੀਗੜ੍ਹ, 24 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ `ਤੇ ਬੀ.ਐਸ.ਐਫ. ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਤੱਤ ਨੂੰ ਫੜਨ ਵਿੱਚ ਮਦਦ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (ਐਸ.ਡੀ.ਆਰ.ਐਫ.) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਈਕੇ ਗੁਜਰਾਲ ਯੂਨੀਵਰਸਿਟੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਕੇਂਦਰਾਂ ਦੀ ਸੁਰੱਖਿਆ ਵਧਾਉਣ ਲਈ ਲਿਖਿਆ ਪੱਤਰ ਸਕੂਲ ਪੱਧਰ `ਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ, ਪੰਜਾਬ ਸਰਕਾਰ 2 ਹਜ਼ਾਰ ਪੀ.ਟੀ.ਆਈ. ਦਾ ਆਯੋਜਨ ਕਰੇਗੀ : ਹਰਜੋਤ ਬੈਂਸ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ 4 ਦਿਨਾਂ ਤੋਂ ਪਾਕਿਸਤਾਨੀ ਫੌਜ ਦੀ ਹਿਰਾਸਤ ਵਿੱਚ ਬੀਐੱਸਐੱਫ ਦਾ ਜਵਾਨ, 3 ਮੀਟਿੰਗਾਂ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ, ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਫਾਜਿ਼ਲਕਾ ‘ਚ ਆਪ੍ਰੇਸ਼ਨ ਕਾਸੋ, ਘਰਾਂ ਦੀ ਕੀਤੀ ਜਾ ਰਹੀ ਜਾਂਚ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ : ਲੋਕ ਸਭਾ ਸਪੀਕਰ ਮੈਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ : ਕਰਮਜੀਤ ਕੌਰ 5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ