-2 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਾਂਗਾ : ਟਰੰਪ
ਵਾਸਿ਼ੰਗਟਨ, 27 ਅਪ੍ਰੈਲ (ਪੋਸਟ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦੂਜਾ ਕਾਰਜਕਾਲ 30 ਅਪ੍ਰੈਲ ਨੂੰ 100 ਦਿਨ ਪੂਰਾ ਕਰੇਗਾ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਮੈਂ ਇੱਕ ਸ਼ਾਨਦਾਰ ਕੰਮ ਕਰ ਰਿਹਾ ਹਾਂ। ਅਮਰੀਕਾ ਦੇ ਲੋਕ ਮੈਨੂੰ ਦੁਬਾਰਾ ਰਾਸ਼ਟਰਪਤੀ ਚੋਣ ਲੜਨ ਦੀ ਮੰਗ ਕਰ ਰਹੇ ਹਨ। ਲੋਕ ਮੈਨੂੰ ਤੀਜੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਬਣਾਉਣ ਲਈ ਬੇਤਾਬ ਹਨ।
ਟਰੰਪ ਨੇ ਕਿਹਾ ਕਿ ਰਾਸ਼ਟਰਪਤੀ ਵਜੋਂ ਮੇਰੇ 100 ਦਿਨ ਅਮਰੀਕੀ ਇਤਿਹਾਸ ਦੇ ਸਭ ਤੋਂ ਮਹਾਨ ਦਿਨ ਸਨ। ਅਸੀਂ ਬਹੁਤ ਸਾਰੇ ਕਾਨੂੰਨ ਬਦਲੇ ਹਨ। ਟੈਰਿਫ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਗਿਆ। ਛਾਂਟੀ ਕੀਤੀ। ਇੱਕ ਸਾਲ ਵਿੱਚ ਟੈਰਿਫ ਤੋਂ 170 ਲੱਖ ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਸ ਨਾਲ ਮੱਧ ਵਰਗ ਨੂੰ ਰਾਹਤ ਮਿਲੇਗੀ।
ਟਰੰਪ ਨੇ ਅੱਗੇ ਕਿਹਾ ਕਿ ਪਹਿਲੇ ਕਾਰਜਕਾਲ ਦੌਰਾਨ ਸਰਹੱਦ 'ਤੇ ਸੈਂਕੜੇ ਮੀਲ ਲੰਬੀ ਕੰਧ ਬਣਾਈ। ਫਿਰ ਇਸਨੂੰ ਰੋਕ ਦਿੱਤਾ ਗਿਆ। ਅਸੀਂ ਮੈਕਸੀਕੋ ਦੀ ਸਰਹੱਦ 'ਤੇ ਕੰਧ ਬਣਾਵਾਂਗੇ। ਅਸੀਂ ਸਰਹੱਦ ਨੂੰ ਸੁਰੱਖਿਅਤ ਕਰਕੇ ਨਸ਼ੇ ਦੇ ਸੰਕਟ ਵਿੱਚੋਂ ਬਾਹਰ ਨਿਕਲਾਂਗੇ। ਇਸ ਤੋਂ ਇਲਾਵਾ, 2 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਿਆ ਜਾਵੇਗਾ।