Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਲਾਈਫ ਸਟਾਈਲ

ਧੁੱਪ ਨਾਲ ਕਾਲੇ ਹੋਏ ਹੱਥਾਂ ਅਤੇ ਪੈਰਾਂ ਨੂੰ ਸਾਫ ਕਰਨ ਲਈ ਦੇਸੀ ਨੁਸਖੇ

July 17, 2019 10:02 AM

ਐਲੋਵੇਰਾ- ਐਲੋਵੇਰਾ ਆਪਣੇ ਉਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ ਹੌਲੀ ਕਾਲੇਪਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਇਸ ਨੂੰ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਅਸਰਦਾਰ ਢੰਗ ਨਾਲ ਪੋਸ਼ਣ ਦਿੰਦਾ ਹੈ। ਚਾਰ ਚਮਚ ਤਾਜ਼ਾ ਐਲੋਵੇਰਾ ਦੇ ਗੁੱਦੇ ਨਾਲ ਦਹੀਂ ਦੇ ਤਿੰਨ ਮਿਲਾਓ। ਆਪਣੇ ਹੱਥਾਂ ਦੀ ਚਮੜੀ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇੱਕ ਨਰਮ ਕੱਪੜੇ ਨਾਲ ਢਕ ਦਿਓ। ਇਹ ਤਿੰਨ ਮਿੰਟ ਲਈ ਰਹਿਣ ਦਿਓ ਅਤੇ ਫਿਰ ਪਾਣੀ ਨਾਲ ਸਾਫ ਕਰ ਲਓ।
ਨਿੰਬੂ ਦਾ ਰਸ- ਨਿੰਬੂ ਦੇ ਰਸ ਨੂੰ ਉਸ ਜਗ੍ਹਾ ਲਾਓ ਜਿੱਥੇ ਚਮੜੀ ਕਾਲੀ ਹੋ ਗਈ ਹੋਵੇ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਧੋ ਲਵੋ। ਇਸ ਤੋਂ ਬਾਅਦ ਹੱਥਾਂ 'ਚ ਮਾਇਸਚੁਰਾਈਜ਼ਰ ਲਾਉਣਾ ਨਾ ਭੁੱਲੋ ਕਿਉਂਕਿ ਨਿੰਬੂ ਲਾਉਣ ਨਾਲ ਚਮੜੀ ਸੁੱਕ ਜਾਂਦੀ ਹੈ।
ਦਹੀਂ-ਦਹੀਂ ਨਾਲ ਹੱਥਾਂ ਦੀ ਕਾਲੀ ਚਮੜੀ ਖਤਮ ਹੋ ਜਾਂਦੀ ਹੈ। ਠੰਢੀ ਦਹੀਂ ਹੱਥਾਂ 'ਤੇ ਲਾ ਲਵੋ ਅਤੇ ਫਿਰ ਪੰਦਰਾਂ ਮਿੰਟ ਮਗਰੋਂ ਧੋ ਲਵੋ। ਇਹ ਨਿਬੰੂ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੈ।
ਟਮਾਟਰ ਦਾ ਰਸ-ਹੱਥਾਂ ਦੇ ਕਾਲੇ ਪੈ ਚੁੱਕੇ ਹਿੱਸੇ ਵਿੱਚ ਟਮਾਟਰ ਦਾ ਰਸ ਮਲੋ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਕੇ ੱਹਥਾਂ ਨੂੰ ਸਾਫ ਕਰ ਲਵੋ। ਅਜਿਹਾ ਰੋਜ਼ ਕਰਨ ਨਾਲ ਤੁਹਾਡੇ ਹੱਥ ਗੋਰੇ ਦਿਸਣ ਲੱਗ ਜਾਣਗੇ।
ਕੱਚਾ ਆਲੂ-ਕੱਚੇ ਆਲੂ 'ਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਚਮੜੀ ਦੇ ਰੰਗ ਨੂੰ ਸਾਫ ਕਰ ਦਿੰਦਾ ਹੈ। ਆਲੂ ਨੂੰ ਕੱਟੋ ਅਤੇ ਹੱਥਾਂ 'ਤੇ ਮਲੋ। ਇਸ ਦਾ ਨਤੀਜਾ ਕੁਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਥਾਂ ਉਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।
ਟਮਾਟਰ ਦਾ ਜੂਸ- ਟਮਾਟਰ ਦਾ ਜੂਸ ਲਵੋ, ਚੌਲਾਂ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਲਓ। ਇਸ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਨਾਲ ਮਿਲਾ ਲਓ। ਇਸ ਘੋਲ ਨੂੰ ਸਰੀਰ ਦੇ ਉਨ੍ਹਾਂ ਅੰਗਾਂ 'ਤੇ ਲਾਓ ਜਿੱਥੇ ਚਮੜੀ ਕਾਲੀ ਹੋਣ ਦੀ ਸਮੱਸਿਆ ਹੋਵੇ। ਆਟੇ ਨਾਲ ਪਪੜੀ ਉਤਰਦੀ ਹੈ, ਟਮਾਟਰ ਕਾਲੇ ਰੰਗ ਨੂੰ ਹਟਾਉਂਦਾ ਹੈ ਅਤੇ ਦੁੱਧ ਚਮੜੀ ਨੂੰ ਨਮੀ ਦਿੰਦਾ ਹੈ। ਇਸ ਘੋਲ ਨੂੰ ਲਾ ਕੇ ਇਸ ਨੂੰ ਸੁਕਾ ਲਓ, ਫਿਰ ਇਸ ਨੂੰ ਧੋ ਲਵੋ। ਹਰ ਦੂਜੇ ਦਿਨ ਇਸ ਘੋਲ ਦੀ ਵਰਤੋਂ ਕਰੋ।

 
Have something to say? Post your comment