ਇਸਲਾਮਾਬਾਦ, 18 ਜੁਲਾਈ, (ਪੋਸਟ ਬਿਊਰੋ)- ਪਾਕਿਸਤਾਨ ਦੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ ਏਬੀ) ਨੇ ਅੱਜ ਵੀਰਵਾਰ ਨੂੰ ਭ੍ਰਿਸ਼ਟਾਚਾਰ ਦੇ ਇਕ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀਸ਼ਾਹਿਦ ਖ਼ਾਕਾਨ ਅੱਬਾਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਤੋਂ ਬਾਅਦ ਅੱਬਾਸੀ ਜੇਲ੍ਹ ਦੀਆਂ ਸੀਖਾਂ ਪਿੱਛੇ ਜਾਣ ਵਾਲੇ ਵਿਰੋਧੀ ਧਿਰ ਦੇ ਤੀਸਰੇ ਵੱਡੇ ਆਗੂ ਹਨ।
ਇਸ ਵਕਤ ਜੇਲ੍ਹ ਵਿੱਚ ਬੰਦ ਕੀਤੇ ਹੋਏ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਮੰਤਰੀ ਵਜੋਂ ਸ਼ਾਹਿਦ ਖਾਕਾਨ ਅੱਬਾਸੀ ਉੱਤੇ ਦੇਸ਼ ਵਿੱਚ ਐੱਲ ਐੱਨ ਜੀ ਪ੍ਰਾਜੈਕਟ ਲਾਉਣ ਦੇ ਨਾਂ ਉੱਤੇ ਅਰਬਾਂ ਰੁਪਏ ਦੀ ਬੇਨਿਯਮੀ ਕਰਨ ਦਾ ਦੋਸ਼ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਨੇਤਾ ਸ਼ਾਹਿਦ ਖਾਕਾਨ ਅੱਬਾਸੀ ਨੂੰ ਓਦੋਂ ਫੜਿਆ ਗਿਆ, ਜਦੋਂ ਉਹ ਪ੍ਰੈੱਸ ਕਾਨਫਰੰਸ ਕਰਨ ਲਈ ਲਾਹੌਰ ਚੱਲੇ ਸਨ। ਐੱਨ ਏਬੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਲਾਹੌਰ ਟੋਲ ਪਲਾਜ਼ਾ ਉੱਤੇਗ੍ਰਿਫਤਾਰ ਕਰ ਲਿਆ। ਉਨ੍ਹਾ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੰਮੰਨ ਜਾਰੀ ਕਰ ਕੇ ਉਨ੍ਹਾਂ ਨੂੰ ਵੀਰਵਾਰ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਸੀ। ਪਨਾਮਾ ਪੇਪਰ ਲੀਕੇਜ ਕੇਸ ਜ਼ਾਹਰ ਹੋਣ ਤੋਂ ਬਾਅਦ ਜਦੋਂ 2017 ਵਿੱਚਓਦੋਂ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਹੁਦਾ ਛੱਡਣਾ ਪਿਆ ਸੀ ਤਾਂ ਅੱਬਾਸੀ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਉਹ ਅਗਸਤ 2017 ਤੋਂ ਮਈ 2018 ਤਕ ਪ੍ਰਧਾਨ ਮੰਤਰੀ ਰਹੇ ਸਨ।
ਸ਼ਾਹਿਦ ਖਾਕਾਨ ਅੱਬਾਸੀ ਦੀ ਗ੍ਰਿਫ਼ਤਾਰੀ ਉੱਤੇ ਵਿਰੋਧੀ ਧਿਰ ਨੇ ਇਮਰਾਨ ਸਰਕਾਰ ਉੱਤੇ ਸਿਆਸੀ ਦੁਸ਼ਮਣੀ ਦੀ ਕਾਰਵਾਈ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਸ਼ਹਿਬਾਜ਼ਸ਼ਰੀਫ ਨੇ ਕਿਹਾ, ‘ਅਸੀਂ ਇਸ ਗ੍ਰਿਫ਼ਤਾਰੀ ਦੀ ਸਖ਼ਤ ਆਲੋਚਨਾ ਕਰਦੇ ਹਾਂ। ਇਮਰਾਨ ਖ਼ਾਨ ਵਿਰੋਧੀ ਧਿਰ ਦੇਸਾਰੇ ਆਗੂਆਂ ਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ।`