Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਦਲ ਖਾਲਸਾ ਦੀ ਤਿੱਖੀ ਚੋਭ, ਸੱਤਾ ਤੋਂ ਬਾਹਰ ਹੋਣ ਤਾਂ ਬਾਦਲਾਂ ਨੂੰ ਪੰਥ ਖਤਰੇ ਵਿੱਚ ਜਾਪਦੈ

July 19, 2019 10:14 PM

ਚੰਡੀਗੜ੍ਹ, 19 ਜੁਲਾਈ (ਪੋਸਟ ਬਿਊਰੋ)- ਅਕਾਲੀ ਦਲ ਬਾਦਲ ਦੇ ਨਿੱਤ ਬਦਲਦੇ ਸਟੈਂਡ ਉਤੇ ਵਿਅੰਗ ਕਰਦਿਆਂ ਦਲ ਖਾਲਸਾ ਨੇ ਕਿਹਾ ਹੈ ਕਿ ਜਦ ਬਾਦਲ ਕੇ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਪੰਥ ਦੇ ਹੱਕ ਵਿੱਚ ਸਟੈਂਡ ਲੈਂਦੇ ਹਨ, ਜਦ ਇਨ੍ਹਾਂ ਕੋਲ ਸੱਤਾ ਆ ਜਾਵੇ ਤਾਂ ਇਨ੍ਹਾਂ ਦਾ ਵਿਹਾਰ ਪੰਥ-ਵਿਰੋਧੀ ਹੋ ਜਾਂਦਾ ਹੈ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਦ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ, ਉਸ ਸਮੇਂ ਬਾਦਲਕੇ ਸੱਤਾ ਵਿੱਚ ਸਨ ਅਤੇ ਅਕਾਲੀ ਸਰਕਾਰ ਵੱਲੋਂ ਬਣਾਈ ਐੱਸ ਆਈ ਟੀ (ਵਿਸ਼ੇਸ਼ ਜਾਂਚ ਟੀਮ) ਜਦੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰ ਸਕੀ ਤਾਂ ਆਪਣਾ ਚੰਮ ਬਚਾਉਣ ਨੂੰ ਇਹ ਕੇਸ ਇਨ੍ਹਾਂ ਸੀ ਬੀ ਆਈ ਦੇ ਹਵਾਲੇ ਕਰ ਦਿੱਤਾ ਸੀ। ਇਸ ਵੇਲੇ ਜਦ ਸੀ ਬੀ ਆਈ ਨੇ ਕਲੋਜ਼ਰ ਰਿਪੋਰਟ ਅਦਾਲਤ ਅੱਗੇ ਪੇਸ਼ ਕਰ ਦਿੱਤੀ ਹੈ ਤਾਂ ਸਾਫ ਹੋ ਗਿਆ ਕਿ ਸਿੱਖਾਂ ਨੂੰ ਇਨਸਾਫ ਦੇਣ ਤੋਂ ਸਾਰਾ ਸਿਸਟਮ ਫੇਲ੍ਹ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਸਿੱਖ ਕੌਮ ਦੀ ਝੋਲੀ ਇਨਸਾਫ ਤੋਂ ਵਾਂਝੀ ਰਹੀ ਹੈ, ਕੇਂਦਰ, ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਨੇ ਸਿੱਖਾਂ ਨਾਲ ਫਿਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕੇਸਾਂ ਬਾਰੇ ਲੋਕ ਰਾਏ ਹੈ ਕਿ ਇਹ ਗੰਦਾ ਕੰਮ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਹੁਕਮ ਉੱਤੇ ਕੀਤਾ ਗਿਆ ਸੀ, ਜੋ ਅੱਜ ਬਲਾਤਕਾਰ ਦੇ ਜੁਰਮ ਹੇਠ ਜੇਲ੍ਹ ਵਿੱਚ ਕੈਦ ਕੱਟ ਰਿਹਾ ਹੈ। ਦੂਜੇ ਪਾਸੇ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਸਭ ਕੋਸ਼ਿਸ਼ਾਂ ਦੇ ਬਾਵਜੂਦ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦਾ ਮੁੱਖ ਦੋਸ਼ੀ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਆਜ਼ਾਦ ਘੁੰਮਦਾ ਹੈ, ਸੀ ਬੀ ਆਈ ਕੇਂਦਰ ਦੀ ਭਾਜਪਾ ਸਰਕਾਰ ਦੇ ਹੇਠ ਹੈ ਅਤੇ ਅਕਾਲੀ-ਭਾਜਪਾ ਦਾ ਗਠਜੋੜ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ