Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੁਲਸ ਅਫਸਰ ਹਰਪ੍ਰੀਤ ਸਿੰਘ ਸਿੱਧੂ ਫਿਰ ਐਸ ਟੀ ਐਫ ਦੇ ਮੁਖੀ ਬਣਾਏ ਗਏ

July 19, 2019 10:20 PM

ਚੰਡੀਗੜ੍ਹ, 19 ਜੁਲਾਈ (ਪੋਸਟ ਬਿਊਰੋ)- ਪੰਜਾਬ ਵਿੱਚੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਣਾਈ ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਦੀ ਕਮਾਂਡ ਇੱਕ ਵਾਰ ਫਿਰ ਏ ਡੀ ਜੀ ਪੀ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਂਪ ਦਿੱਤੀ ਗਈ ਹੈ। ਨਾਭਾ ਅਤੇ ਲੁਧਿਆਣਾ ਜੇਲ੍ਹਾਂ ਵਿੱਚ ਵਾਪਰੀਆਂ ਦੋ ਵੱਡੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰੋਹਿਤ ਚੌਧਰੀ ਨੂੰ ਵਧੀਕ ਡੀ ਜੀ ਪੀ (ਜੇਲ੍ਹ) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਆਈ ਜੀ ਪ੍ਰਵੀਨ ਕੁਮਾਰ ਸਿਨਹਾ ਨੂੰ ਕਾਰਜਕਾਰੀ ਏ ਡੀ ਜੀ ਪੀ ਅਤੇ ਆਈ ਜੀ (ਜੇਲ੍ਹਾਂ) ਤਾਇਨਾਤ ਕੀਤਾ ਗਿਆ ਹੈ।
ਰਾਜ ਸਰਕਾਰ ਵੱਲੋਂ ਐਸ ਟੀ ਐਫ ਦਾ ਮੁਖੀ ਬਦਲਣ ਦੇ ਅਚਨੇਚਤ ਲਏ ਗਏ ਫੈਸਲੇ ਨਾਲ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਵਿੱਚ ਭਾਰੀ ਚਰਚਾ ਹੈ। ਜਾਣਕਾਰ ਸੂਤਰਾਂ ਮੁਤਾਬਕ ਸੂਬੇ ਵਿੱਚ ਨਸ਼ਿਆਂ ਦਾ ਕਹਿਰ ਵਧਣ ਅਤੇ ਪਿਛਲੇ ਦਿਨਾਂ 'ਚ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਦੀਆਂ ਰਿਪੋਰਟਾਂ ਤੋਂ ਘਬਰਾਈ ਸਰਕਾਰ ਨੇ ਹਰਪ੍ਰੀਤ ਸਿੰਘ ਸਿੱਧੂ ਨੂੰ ਫਿਰ ਐਸ ਟੀ ਐਫ ਮੁਖੀ ਲਾਉਣ ਦਾ ਫੈਸਲਾ ਲਿਆ ਹੈ। ਮਹੱਤਵ ਪੂਰਨ ਤੱਥ ਇਹ ਹੈ ਕਿ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਵੱਲੋਂ ਕੱਲ੍ਹ ਦੁਪਹਿਰ ਸਮੇਂ ਗੁਰਪ੍ਰੀਤ ਕੌਰ ਦਿਓ ਤੋਂ ਏ ਡੀ ਜੀ ਪੀ (ਲਿਟੀਗੇਸ਼ਨ) ਦਾ ਚਾਰਜ ਵਾਪਸ ਲੈ ਕੇ ਉਨ੍ਹਾਂ ਨੂੰ ਐਸ ਟੀ ਐਫ ਦੀ ਜ਼ਿੰਮੇਵਾਰੀ ਦਿੱਤੀ ਸੀ ਤੇ ਬਾਅਦ ਦੁਪਹਿਰ ਜਾਰੀ ਕੀਤੇ ਹੁਕਮਾਂ ਵਿੱਚ ਸ੍ਰੀਮਤੀ ਦਿਓ ਦੀ ਐਸ ਟੀ ਐਫ ਦੇ ਮੁਖੀ ਵਜੋਂ ਛੁੱਟੀ ਕਰ ਕੇ ਸਿੱਧੂ ਨੂੰ ਨਵਾਂ ਮੁਖੀ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ